ਮੀਟਿੰਗ ’ਚ ਕਿਸਾਨੀ ਮਸਲੇ ਵਿਚਾਰੇ
ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਪੱਧਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਮੇਤ ਹਰ...
Advertisement
ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਪੱਧਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਮੇਤ ਹਰ ਵਰਗ ਨੂੰ ਖੱਜਲ ਖ਼ੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਧਰਨੇ ਸਬੰਧੀ ਪਿੰਡਾਂ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਮੀਟਿੰਗ ਵਿੱਚ ਮਹਿੰਦਰ ਸਿੰਘ ਮਾਝੀ, ਬਹਾਦਰ ਸਿੰਘ, ਜਸਪਾਲ ਸਿੰਘ ਮੱਟਰਾਂ, ਸੁਖਦੇਵ ਸਿੰਘ ਘਰਾਚੋਂ, ਜਵਾਲਾ ਸਿੰਘ ਘਨੌੜ, ਗੁਰਸੇਵਕ ਸਿੰਘ ਅਤੇ ਭਰਪੂਰ ਸਿੰਘ ਸੇਖੋਂ ਹਾਜ਼ਰ ਸਨ।
Advertisement
