ਬੀਰ ਇੰਦਰ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 5 ਜੂਨ
ਸੁਨਾਮ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਨੀਸ਼ ਸੋਨੀ ’ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕੀਤਾ। ਇਸ ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਸੋਨੀ ਕਰੀਬ ਗਿਆਰਾਂ ਕੁ ਵਜੇ ਦੋਸਤ ਦੇ ਘਰੋਂ ਪਰਤ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਕੋਲ ਪਹੁੰਚਿਆ ਤਾਂ ਉਸ ਨੇ ਕੁੱਝ ਵਿਅਕਤੀਆਂ ਨੂੰ ਕੁਝ ਸਾਮਾਨ ਚੁੱਕੀ ਆਉਂਦੇ ਦੇਖਿਆ। ਉਸ ਨੇ ਉਨ੍ਹਾਂ ਤੋਂ ਇਸ ਸਬੰਧੀ ਪੁੱਛਿਆ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।