DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੁਖ਼ਾਰ ਤੇ ਚਿਕਨਗੁਨੀਆ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹੈ: ਅਰੋੜਾ

ਕੈਬਨਿਟ ਮੰਤਰੀ ਅਰੋੜਾ ਤੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ; ਬਿਮਾਰੀਆਂ ਦੀ ਰੋਕਥਾਮ ਲੲੀ ਕਦਮ ਚੁੱਕਣ ਦੀ ਹਦਾਇਤ

  • fb
  • twitter
  • whatsapp
  • whatsapp
Advertisement

ਸਥਾਨਕ ਸ਼ਹਿਰ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਮਾਮਲਿਆਂ ਦੇ ਮੱਦੇਨਜ਼ਰ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਥਿਤੀ ਦੀ ਸਮੀਖਿਆ ਕਰਨ ਅਤੇ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਵੀਡੀਓ ਕਾਨਫਰੰਸ ਜ਼ਰੀਏ ਵਰਚੁਅਲ ਮੀਟਿੰਗ ਕੀਤੀ। ਅਰੋੜਾ ਨੇ ਕਿਹਾ ਕਿ ਬੁਖ਼ਾਰ ਤੇ ਚਿਕਨਗੁਨੀਆ ਦੇ ਸ਼ੱਕੀ ਕੇਸਾਂ ’ਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ, ਸਿਹਤ ਡਾਇਰੈਕਟਰ ਡਾ. ਹਿਤੇਂਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਅਮਿਤ ਬੈਂਬੀ, ਸੀ.ਐਮ.ਓ. ਸੰਗਰੂਰ ਡਾ. ਅਮਰਜੀਤ ਕੌਰ, ਜ਼ਿਲ੍ਹਾ ਐਪੀਡੀਮੌਲੋਜਿਸਟ ਡਾ. ਉਪਾਸਨਾ, ਐਸ.ਡੀ.ਐਮ. ਸੁਨਾਮ ਡਾ. ਪਰਮੋਦ ਸਿੰਗਲਾ, ਇੰਚਾਰਜ ਐਸ.ਐਮ.ਓ. ਸੁਨਾਮ ਡਾ. ਅਮਿਤ ਸਿੰਗਲਾ, ਡਾ. ਰਾਹੁਲ ਗੁਪਤਾ (ਐਮ.ਡੀ. ਮੈਡੀਸਨ), ਡਾ. ਹਿਮਾਂਸ਼ੂ (ਐਮ.ਡੀ. ਮੈਡੀਸਨ), ਤੋਂ ਇਲਾਵਾ ਸਿਹਤ, ਸਿਵਲ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ।

Advertisement

ਮੀਟਿੰਗ ਦੌਰਾਨ ਅਮਨ ਅਰੋੜਾ ਨੇ ਸੁਨਾਮ ਦੇ ਲੋਕਾਂ ਦੀ ਸਿਹਤ ਸਥਿਤੀ ’ਤੇ ਸਰਗਰਮ ਅਤੇ ਬਹੁ-ਵਿਭਾਗੀ ਪਹੁੰਚ ਅਪਣਾਉਣ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਗਰਾਨੀ ਅਤੇ ਵਾਰਡ-ਵਾਰ ਬੁਖ਼ਾਰ ਸਰਵੇਖਣ ਤੀਬਰ ਕੀਤੇ ਜਾਣ, ਹਸਪਤਾਲਾਂ ਵਿੱਚ ਦਵਾਈਆਂ, ਡਾਇਗਨੋਸਟਿਕ ਕਿਟਾਂ ਅਤੇ ਮੈਨਪਾਵਰ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਅਤੇ ਸਮੇਂ-ਸਿਰ ਇਲਾਜ ਲਈ ਜਾਗਰੂਕ ਕਰਨ ਲਈ ਕਮਿਊਨਿਟੀ ਪੱਧਰ ‘ਤੇ ਵਿਸਥਾਰਿਤ ਜਾਗਰੂਕਤਾ ਮੁਹਿੰਮ ਚਲਾਈ ਜਾਵੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਉਣ ਦਾ ਭਰੋਸਾ ਦਵਾਇਆ ਅਤੇ ਜਲਦੀ ਪਛਾਣ ਅਤੇ ਸਮੇਂ-ਸਿਰ ਇਲਾਜ ਦੀ ਮਹੱਤਤਾ ਉੱਤੇ ਰੌਸ਼ਨੀ ਪਾਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਉੱਤੇ ਜ਼ਮੀਨੀ ਪੱਧਰ ਉੱਤੇ ਕੰਮ ਜਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਸੁਨਾਮ ਵਿੱਚ ਪੈਦਾ ਹੋਈ ਸਥਿਤੀ ਨੂੰ ਵੀ ਜਲਦ ਹੀ ਪੂਰੀ ਤਰ੍ਹਾਂ ਕਾਬੂ ਵਿੱਚ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਹੁਣ ਅਜਿਹੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਸੁਨਾਮ ਫੌਗਿੰਗ ਵਿਆਪਕ ਪੱਧਰ ਉੱਤੇ ਜਾਰੀ ਹੈ। ਸੈਨੀਟੇਸ਼ਨ ਅਤੇ ਵੈਕਟਰ ਕੰਟਰੋਲ ਮੁਹਿੰਮਾਂ ਵੀ ਜੰਗੀ ਪੱਧਰ ਉੱਤੇ ਜਾਰੀ ਹਨ।

Advertisement
×