DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਦਿੱਲੀ ਕੂਚ ਦੀ ਵਿਉਂਤਬੰਦੀ ਨੂੰ ਅੰਤਿਮ ਛੋਹਾਂ

ਕਿਸਾਨ ਜਥੇਬੰਦੀ ਨੇ ਪ੍ਰਧਾਨ ਦੇ ਅਸਤੀਫ਼ੇ ਨੂੰ ਵਿਦਿਆਰਥੀਆਂ ਦੀ ਜਿੱਤ ਕਰਾਰ ਦਿੱਤਾ

  • fb
  • twitter
  • whatsapp
  • whatsapp
featured-img featured-img
ਪਿੰਡ ਲੱਡਾ ਵਿੱਚ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਪਿੰਡ ਲੱਡਾ ਵਿੱਚ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਦਿਆਰਥੀਆਂ ਦੇ ਦਿੱਲੀ ਸੰਘਰਸ਼ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਅੱਜ ਦੇ ਦੌਰ ’ਚ ਮਜ਼ਬੂਤ ਏਕਤਾ ਨਾਲ ਹੀ ਆਪਣੇ ਮਸਲਿਆਂ ਦਾ ਹੱਲ ਸੰਭਵ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਮੰਗਾਂ ਲਈ 27 ਜੁਲਾਈ ਨੂੰ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਮੁਕੰਮਲ ਹਨ। ਇਸ ਮੌਕੇ 27 ਜੁਲਾਈ ਨੂੰ ਦਿੱਲੀ ਵੱਲ ਚਾਲੇ ਪਾਏ ਜਾਣ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਸਬੰਧਤ ਸਰਗਰਮ ਆਗੂਆਂ ਦੀ ਬਕਾਇਦਾ ਡਿਊਟੀਆਂ ਲਾਈਆਂ। ਇਸ ਮੌਕੇ ਮਨਜੀਤ ਸਿੰਘ ਜਹਾਂਗੀਰ, ਬਾਬੂ ਸਿੰਘ ਮੂਲੋਵਾਲ, ਜਰਨੈਲ ਸਿੰਘ ਸੁਲਤਾਨਪੁਰ, ਕਰਮਜੀਤ ਸਿੰਘ ਬੇਨੜਾ, ਮਹਿੰਦਰ ਸਿੰਘ ਭਸੌੜ ਆਦਿ ਮੌਜੂਦ ਸਨ।

ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਬਲਾਕ ਖਜ਼ਾਨਚੀ ਜਗਦੀਪ ਸਿੰਘ ਮਹਿਲਾਂ ਦੀ ਅਗਵਾਈ ਹੇਠ ਬੈਰਸੀਆਣਾ ਗਰਦੁਆਰਾ ਦਿੜ੍ਹਬਾ ਵਿੱਚ ਹੋਈ। ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾ ਮੌਜੂਦ ਸਨ।

Advertisement

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਧੰਨਾ ਭਗਤ ਗੁਰਦੁਆਰਾ ਸਾਹਿਬ ਲਹਿਰਾਗਾਗਾ ਵਿੱਚ ਹੋਈ। ਮੀਟਿੰਗ ਵਿੱਚ ਦਿੱਲੀ ਕੂਚ ਬਾਰੇ ਵਿਉਂਤਬੰਦੀ ਕੀਤੀ ਗਈ।

Advertisement

Advertisement
×