DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਖ਼ੀਰ ਕਿਸਾਨ ਆਗੂ ’ਤੇ ਹਮਲੇ ਸਬੰਧੀ ਕੇਸ ਦਰਜ

ਡਕੌਂਦਾ ਯੂਨੀਅਨ ਵੱਲੋਂ ਜੇਤੂ ਰੈਲੀ ਮਗਰੋਂ ਸੰਘਰਸ਼ ਸਮਾਪਤ

  • fb
  • twitter
  • whatsapp
  • whatsapp
featured-img featured-img
ਬੀ ਕੇ ਯੂ (ਡਕੌਂਦਾ) ਦੇ ਸੂਬਾ ਆਗੂ ਕਰਮਜੀਤ ਸਿੰਘ ਛੰਨਾ ਐੱਫ ਆਈ ਆਰ ਦੀ ਕਾਪੀ ਦਿਖਾਉਂਦੇ ਹੋਏ।
Advertisement

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਜਨਰਲ ਸਕੱਤਰ ਗਗਨਦੀਪ ਸਿੰਘ ਰਾਮਨਗਰ ਛੰਨਾ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਸ਼ੇਰਪੁਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੀ ਐੱਫ ਆਈ ਆਰ ਦੀ ਕਾਪੀ ਧਰਨਾਕਾਰੀ ਕਿਸਾਨਾਂ ਨੂੰ ਸੌਂਪ ਦਿੱਤੀ। ਇਸ ਮਗਰੋਂ ਕਿਸਾਨਾਂ ਨੇ ਜੇਤੂ ਰੈਲੀ ਕੀਤੀ ਅਤੇ ਰਸਮੀ ਤੌਰ ’ਤੇ ਜਥੇਬੰਦੀ ਦੇ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਨੇ ਸੰਘਰਸ਼ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਯਾਦ ਰਹੇ ਕਿ ਲੰਘੀ 31 ਮਈ ਨੂੰ ਉਕਤ ਕਿਸਾਨ ਆਗੂ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਕੋਈ ਕਾਰਵਾਈ ਨਾ ਕਰਨ ਕਰ ਕੇ ਕੱਲ੍ਹ ਜਥੇਬੰਦੀ ਨੇ ਅਣਮਿੱਥੇ ਸਮੇਂ ਦੇ ਧਰਨੇ ਦਾ ਐਲਾਨ ਕੀਤਾ ਸੀ ਅਤੇ ਅੱਜ ਪੱਕੇ ਧਰਨੇ ਦਾ ਦੂਜਾ ਦਿਨ ਸੀ।

ਅੱਜ ਸੰਘਰਸ਼ ਅੱਗੇ ਝੁਕਦਿਆਂ ਕਿਸਾਨ ਆਗੂ ਗਗਨਦੀਪ ’ਤੇ ਹਮਲਾ ਕਰਨ ਦੇ ਦੋਸ਼ ਹੇਠ ਪੁਲੀਸ ਨੇ ਚਾਰ ਵਿਅਕਤੀਆਂ ’ਤੇ ਦਰਜ ਕੀਤੀ ਐੱਫ ਆਈ ਆਰ ਦੀ ਕਾਪੀ ਧਰਨਾਕਾਰੀ ਕਿਸਾਨਾਂ ਨੂੰ ਸੌਂਪ ਦਿੱਤੀ। ਜੇਤੂ ਰੈਲੀ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਨੇ ਕਿਹਾ ਕਿ ਪੁਲੀਸ ਵੱਲੋਂ ਦੇਰ ਨਾਲ ਚੁੱਕਿਆ ਦਰੁਸਤ ਕਦਮ ਹੈ। ਥਾਣਾ ਸ਼ੇਰਪੁਰ ਦੇ ਐੱਸ ਐੱਚ ਓ ਨਵਨੀਤ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਦੇ ਬਿਆਨਾਂ ’ਤੇ ਪੁਲੀਸ ਨੇ ਸੁਖਪਾਲ ਸਿੰਘ, ਜੁਗਰਾਜ ਸਿੰਘ, ਜਗਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸ ਐੱਚ ਓ ਨੇ ਦੱਸਿਆ ਕਿ ਸਬੰਧਤ ਗੱਡੀ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਧਰਨਾਕਾਰੀ ਕਿਸਾਨਾਂ ਨੇ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ ਹੈ।

Advertisement

Advertisement
Advertisement
×