ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿੱਤ ਮੰਤਰੀ ਨੇ ਵਿਕਾਸ ਕਾਰਜਾਂ ਲਈ ਗਰਾਂਟ ਦੇ ਚੈੱਕ ਵੰਡੇ

ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਸਰਕਾਰ: ਚੀਮਾ
ਵਿਕਾਸ ਕਾਰਜਾਂ ਲਈ ਚੈੱਕ ਵੰਡਦੇ ਹੋਏ ਹਰਪਾਲ ਸਿੰਘ ਚੀਮਾ।
Advertisement
ਰਣਜੀਤ ਸਿੰਘ ਸ਼ੀਤਲਦਿੜ੍ਹਬਾ ਮੰਡੀ, 27 ਅਪਰੈਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਰਬਸੰਮਤੀ ਕਰਨ ਵਾਲੀਆਂ ਪੰਚਾਇਤਾਂ, ਯੁਵਕ ਕਲੱਬਾਂ ਅਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਲਗਪਗ 70 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ ਬਣਾਉਣ ਲਈ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ ਤੇ ਸਰਕਾਰ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਪੀਲ ’ਤੇ ਜਿਨ੍ਹਾਂ ਪਿੰਡਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਹਨ, ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਵਾਅਦੇ ਮੁਤਾਬਕ ਪੰਜ ਲੱਖ ਰੁਪਏ ਦੇ ਵਿਸ਼ੇਸ਼ ਗ੍ਰਾਂਟ ਦੇਣੀ ਵੀ ਯਕੀਨੀ ਬਣਾਈ ਜਾ ਰਹੀ ਹੈ। ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਛੁਡਾਕੇ ਪੰਚਾਇਤਾਂ ਦੇ ਸਪੁਰਦ ਕੀਤੇ ਜਾਣਗੇ। ਇਸ ਮੌਕੇ ਵਿੱਤ ਮੰਤਰੀ ਵੱਲੋਂ ਪਿੰਡ ਨਿਹਾਲਗੜ੍ਹ ਤੇ ਰਤਨਗੜ੍ਹ ਸਿੰਧੜਾ ਦੀਆਂ ਪੰਚਾਇਤਾਂ ਨੂੰ ਸਰਬਸੰਮਤੀ ਲਈ, ਮੁਨਸ਼ੀਵਾਲਾ, ਮੌੜਾਂ, ਮਹਿਲਾਂ, ਗੁੱਜਰਾਂ, ਸਮੂਰਾਂ, ਖੇਤਲਾ ਤੇ ਸਫੀਪੁਰ ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਤੋਂ ਇਲਾਵਾ ਪਿੰਡ ਘਨੌੜ ਜੱਟਾਂ ਦੇ ਦੋ ਵੱਖ-ਵੱਖ ਯੁਵਕ ਕਲੱਬਾਂ ਅਤੇ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਨੂੰ ਲੋੜੀਂਦੇ ਸਮਾਜ ਭਲਾਈ ਕੰਮਾਂ ਲਈ ਚੈੱਕ ਵੰਡੇ। ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ ਤੇ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।

Advertisement

Advertisement
Show comments