DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab sewerage board employees news: ਵਿੱਤ ਮੰਤਰੀ ਵੱਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਠੇਕੇ ’ਤੇ ਕਰਨ ਦੇ ਆਦੇਸ਼

ਆਊਟਸੋਰਸ ਮੁਲਾਜ਼ਮਾਂ ਨੇ ਹਰਪਾਲ ਚੀਮਾ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦੌਰਾਨ ਆਊਟਸੋਰਸ ਮੁਲਾਜ਼ਮ ਆਗੂ।
Advertisement

ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਸੀਵਰੇਜ ਬੋਰਡ ਦੇ ਇੰਜਨੀਅਰ ਇਨ-ਚੀਫ-ਕਮ ਟੈਕਨੀਕਲ ਐਡਵਾਈਜ਼ਰ ਅਸ਼ਵਨੀ ਕੁਮਾਰ, ਇੰਜਨੀਅਰ ਸਰਬਜੀਤ ਸਿੰਘ ਚੀਫ਼ ਇੰਜਨੀਅਰ ਵੀ ਹਾਜ਼ਰ ਸਨ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਪਿਛਲੀਆਂ ਮੀਟਿੰਗਾਂ ਦੌਰਾਨ ਜਿਸ ਤਰ੍ਹਾਂ ਨਗਰ ਕੌਂਸਲਾਂ, ਪਾਵਰਕੌਮ ਐਂਡ ਟਰਾਂਸਕੋ ਵੱਲੋਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਰਾਹੀਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਲਿਆ ਗਿਆ ਹੈ, ਉਸੇ ਤਰ੍ਹਾਂ ਹੀ ਸੀਵਰੇਜ ਬੋਰਡ ਵਲੋਂ ਸਾਡੇ 2500 ਦੇ ਕਰੀਬ ਫੀਲਡ ਅਤੇ ਦਫ਼ਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ’ਤੇ ਕੀਤਾ ਜਾਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਜਿੰਨੇ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅੰਦਰ ਸੀਵਰੇਜ ਬੋਰਡ ਵਿੱਚ ਆਊਟਸੋਰਸ ਮੁਲਾਜ਼ਮ ਕੰਮ ਕਰ ਰਹੇ ਹਨ, ਉਨ੍ਹਾਂ ਦੇ ਮਸਲੇ ਨੂੰ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਪਾਸ ਕਰ ਕੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕੀਤਾ ਜਾਵੇ। ਇਸ ਮੌਕੇ ਪਾਵਰਕੌਮ ਐਂਡ ਟਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਆਗੂ ਹਾਜ਼ਰ ਸਨ।

Advertisement

Advertisement
Advertisement
×