ਸਰਬੱਤ ਦਾ ਭਲਾ ਟਰੱਸਟ ਨੇ ਚੈੱਕ ਵੰਡੇ
ਡਾ. ਐੱਸ ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਚੱਲ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਅੱਜ ਜ਼ਿਲ੍ਹੇ ਦੇ 126 ਲੋੜਵੰਦ ਪਰਿਵਾਰਾਂ ਨੂੰ 2.44 ਲੱਖ ਰੁਪਏ ਦੀ ਵਿੱਤੀ ਮਦਦ ਦੇ ਚੈੱਕ ਵੰਡੇ ਗਏ। ਗੁਰਦੁਆਰਾ ਗੁਰੂ ਸਿੰਘ...
Advertisement
ਡਾ. ਐੱਸ ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਚੱਲ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਅੱਜ ਜ਼ਿਲ੍ਹੇ ਦੇ 126 ਲੋੜਵੰਦ ਪਰਿਵਾਰਾਂ ਨੂੰ 2.44 ਲੱਖ ਰੁਪਏ ਦੀ ਵਿੱਤੀ ਮਦਦ ਦੇ ਚੈੱਕ ਵੰਡੇ ਗਏ। ਗੁਰਦੁਆਰਾ ਗੁਰੂ ਸਿੰਘ ਸਭਾ ਮਾਲੇਰਕੋਟਲਾ ’ਚ ਸਮਾਗਮ ਨੂੰ ਸੰਬੋਧਨ ਕਰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਨੇ ਟਰੱਸਟ ਮੁਖੀ ਐੱਸ ਪੀ ਸਿੰਘ ਉਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਟਰੱਸਟ ਵੱਲੋਂ ਪੰਜਾਬ ਅੰਦਰ ਆਏ ਹੜ੍ਹਾਂ ਨਾਲ ਪੀੜਤ ਲੋਕਾਂ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਭਾਈ ਘੁੰਮਣ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਖੁਰਦ, ਜਨਰਲ ਸਕੱਤਰ ਦਰਸ਼ਨ ਸਿੰਘ ਦਰਦੀ, ਹੈੱਡ ਗਰੰਥੀ ਗਿਆਨੀ ਅਵਤਾਰ ਸਿੰਘ ਬਧੇਸ਼ਾ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਸਰਪੰਚ ਯੁਨੀਅਨ ਬਲਾਕ ਅਮਰਗੜ੍ਹ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਸਰਪੰਚ ਲਖਵੀਰ ਸਿੰਘ ਸਰਵਰਪੁਰ, ਹਰਬੰਸ ਸਿੰਘ ਮੁਹੰੰਦਗੜ੍ਹ ਅਤੇ ਸਾਹਿਬ ਸਿੰਘ ਬੂੰਗਾ ਆਦਿ ਸ਼ਖ਼ਸੀਅਤਾਂ ਵੀ ਮੌਜੂਦ ਸਨ।
Advertisement
Advertisement