ਨਹਿਰ ਹਾਦਸੇ ਦੇ ਪੀੜਤਾਂ ਦੀ ਵਿੱਤੀ ਮਦਦ
ਜਗੇੜਾ ਪੁਲ ਨੇੜੇ ਨਹਿਰ ਵਿੱਚ ਡੁੱਬਣ ਨਾਲ ਮਾਰੇ ਗਏ ਪਿੰਡ ਮਾਣਕਵਾਲ ਦੇ ਦਲਿਤ ਪਰਿਵਾਰਾਂ ਨਾਲ ਸਬੰਧਤ 10 ਸ਼ਰਧਾਲੂਆਂ ਦੇ ਵਾਰਸਾਂ ਨਾਲ ਅੱਜ ਸੇਵਾਮੁਕਤ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੀ ਅਗਵਾਈ ਹੇਠ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਦੁੱਖ...
Advertisement
ਜਗੇੜਾ ਪੁਲ ਨੇੜੇ ਨਹਿਰ ਵਿੱਚ ਡੁੱਬਣ ਨਾਲ ਮਾਰੇ ਗਏ ਪਿੰਡ ਮਾਣਕਵਾਲ ਦੇ ਦਲਿਤ ਪਰਿਵਾਰਾਂ ਨਾਲ ਸਬੰਧਤ 10 ਸ਼ਰਧਾਲੂਆਂ ਦੇ ਵਾਰਸਾਂ ਨਾਲ ਅੱਜ ਸੇਵਾਮੁਕਤ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੀ ਅਗਵਾਈ ਹੇਠ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਡੇਰਾ ਬਾਬਾ ਨਰਸਿੰਘ ਦਾਸ ਕਾਲੀ ਮਾਤਾ ਮੰਦਰ ਕਮੇਟੀ ਮਾਲੇਰਕੋਟਲਾ ਵੱਲੋਂ ਪ੍ਰਧਾਨ ਅਨਿਲ ਮੋਦੀ ਨੇ ਹਰ ਮ੍ਰਿਤਕ ਦੇ ਵਾਰਸ ਨੂੰ ਪੰਜ-ਪੰਜ ਹਜ਼ਾਰ ਰੁਪਏ (ਕੁੱਲ 50 ਹਜ਼ਾਰ ਰੁਪਏ) ਦੀ ਰਾਸ਼ੀ ਭੇਟ ਕੀਤੀ। ਪੀੜਤਾਂ ਦੀ ਮਦਦ ਲਈ ਸਰਪੰਚ ਕੇਸਰ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਨੇ ਗੁਰਲਵਲੀਨ ਸਿੰਘ ਸਿੱਧੂ ਅਤੇ ਕਾਲੀ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਅਨਿਲ ਮੋਦੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਰੇਸ਼ ਗੁਪਤਾ ਬਿੱਟੂ ਅਤੇ ਮਨਮੋਹਨ ਲਾਲ ਜੈਨ ਆਦਿ ਆਗੂ ਮੌਜੂਦ ਸਨ।
Advertisement
Advertisement