ਖੇਤੀ ਹਾਦਸਿਆਂ ਦੇ ਪੀੜਤਾਂ ਦੀ ਵਿੱਤੀ ਸਹਾਇਤਾ
ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਵੱਲੋਂ ਖੇਤੀਬਾੜੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ 72 ਹਾਜ਼ਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸੇਵਾਵਾਂ ਲਈ ਵਚਨਬੱਧ...
Advertisement
ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਵੱਲੋਂ ਖੇਤੀਬਾੜੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ 72 ਹਾਜ਼ਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸੇਵਾਵਾਂ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਕੁਲਵੰਤ ਸਿੰਘ ਸੰਗਤੀਵਾਲਾ ਨੂੰ 12 ਹਜ਼ਾਰ, ਪ੍ਰਨੀਤ ਕੌਰ ਵਾਸੀ ਲਹਿਰਾ 48 ਹਜ਼ਾਰ ਅਤੇ ਕਰਮਜੀਤ ਕੌਰ ਵਾਸੀ ਗੁਰਨੇ ਖੁਰਦ ਨੂੰ 12 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਇਸ ਮੌਕੇ ਲੇਖਾਕਾਰ ਹਰਪ੍ਰੀਤ ਕੌਰ ਤੇ ਕਲਰਕ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
×