ਪੰਜਾਬ ਸਰਕਾਰ ਵੱਲੋਂ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਦੇ ਪਰਿਵਾਰ ਦੀ ਆਰਥਿਕ ਮਦਦ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 2 ਜੁਲਾਈ ਪਿਛਲੇ ਸਾਲ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਜੁਲਾਈ
Advertisement
ਪਿਛਲੇ ਸਾਲ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਉਰਫ਼ ਡਾ ਬਾਲੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬਹੁਤ ਹੀ ਸੰਕਟ ਦੀ ਘੜੀ ਵਿੱਚ ਫ਼ਸੇ ਪਰਿਵਾਰ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਕਤ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਡਾ ਬਾਲੀ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਡਾ ਬਾਲੀ ਦੀ ਪਤਨੀ ਬੀਬੀ ਪ੍ਰਵੀਨ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਲੋਕ ਸੰਪਰਕ ਵਿਭਾਗ ਅਤੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ।
Advertisement
×