Mobile Phones ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ
ਜ਼ਿਲ੍ਹਾ ਪੁਲੀਸ ਨੇ ਕਮਿਊਨਿਟੀ ਪੁਲੀਸਿੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੋਕਾਂ ਦੇ ਗੁੰਮ ਹੋਏ 103 ਮੋਬਾਈਲ ਫ਼ੋਨ ਟਰੇਸ ਕਰ ਕੇ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕਰ ਦਿੱਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਐੱਸ ਪੀ...
Advertisement
ਜ਼ਿਲ੍ਹਾ ਪੁਲੀਸ ਨੇ ਕਮਿਊਨਿਟੀ ਪੁਲੀਸਿੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੋਕਾਂ ਦੇ ਗੁੰਮ ਹੋਏ 103 ਮੋਬਾਈਲ ਫ਼ੋਨ ਟਰੇਸ ਕਰ ਕੇ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕਰ ਦਿੱਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਐੱਸ ਪੀ (ਇਨਵੈਸਟੀਗੇਸ਼ਨ) ਦਵਿੰਦਰ ਅੱਤਰੀ ਅਤੇ ਡੀ ਐੱਸ ਪੀ ਸੁਖਦੇਵ ਸਿੰਘ ਬਰਾੜ ਦੀ ਅਗਵਾਈ ਹੇਠ ਸਾਈਬਰ ਕਰਾਈਮ ਥਾਣੇ ਦੀ ਟੀਮ ਨੇ ਸੀ ਈ ਆਈ ਆਰ ਪੋਰਟਲ ਦੀ ਮਦਦ ਨਾਲ ਇਹ ਫ਼ੋਨ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਅੰਦਾਜ਼ਨ ਕੀਮਤ ਲਗਪਗ 15 ਲੱਖ ਰੁਪਏ ਹੈ। ਐੱਸ ਐੱਸ ਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੁਲੀਸ ਵੱਲੋਂ 1,839 ਫ਼ੋਨ ਲੋਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਕੁੱਲ 1,942 ਗੁੰਮਸ਼ੁਦਾ ਮੋਬਾਈਲ ਫ਼ੋਨ ਮਾਲਕਾਂ ਨੂੰ ਸਪੁਰਦ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਫ਼ੋਨ ਗੁੰਮ ਹੋਣ ’ਤੇ ਤੁਰੰਤ ਸੀ ਈ ਆਈ ਆਰ ਪੋਰਟਲ ’ਤੇ ਔਨਲਾਈਨ ਸ਼ਿਕਾਇਤ ਦਰਜ ਕਰਵਾਉਣ ਜਾਂ ਨੇੜਲੇ ਸਾਂਝ ਕੇਂਦਰ ਨਾਲ ਸੰਪਰਕ ਕਰਨ। ਲੋਕਾਂ ਨੇ ਪੁਲੀਸ ਦਾ ਧੰਨਵਾਦ ਕੀਤਾ।
Advertisement
Advertisement
×

