ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੱਪੜਿਆਂ ਦੀ ਦੁਕਾਨ ’ਚ ਅੱਗ ਲੱਗੀ, ਲੱਖਾਂ ਦਾ ਨੁਕਸਾਨ

ਬਾਲਟੀਆਂ ਨਾਲ ਪਾਣੀ ਸੁੱਟ ਕੇ ਅੱਗ ਬੁਝਾਈ; ਕਾਰਨਾਂ ਦਾ ਨਹੀਂ ਲੱਗਿਆ ਪਤਾ
ਦੁਕਾਨ ਵਿੱਚ ਲੱਗੀ ਅੱਗ ਬੁਝਾਉਂਦੇ ਹੋਏ ਡੇਰਾ ਪ੍ਰੇਮੀ ਅਤੇ ਲੋਕ।
Advertisement

ਦਿੜ੍ਹਬਾ ਵਿੱਚ ਕੱਪੜੇ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਕੱਪੜੇ ਅਤੇ ਹੋਰ ਸਾਮਾਨ ਸੜਨ ਕਰਕੇ ਲੱਖਾਂ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਸਵੇਰੇ ਕਾਂਸਲ ਗਾਰਮੈਂਟਸ ਦਿੜ੍ਹਬਾ ਦੀ ਦੁਕਾਨ ’ਚ ਅੱਗ ਲੱਗ ਗਈ ਜਿਸ ਦੀ ਸੂਚਨਾ ਕਿਸੇ ਵੱਲੋਂ ਡੇਰਾ ਪ੍ਰੇਮੀਆਂ ਨੂੰ ਦਿੱਤੀ ਗਈ ਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਅਤੇ ਪੂਰੀ ਮਾਰਕੀਟ ਨੂੰ ਸੜਨ ਤੋਂ ਬਚਾਅ ਲਿਆ ਗਿਆ। ਦੁਕਾਨ ਮਾਲਕ ਰੋਹਿਤ ਕਾਂਸਲ ਨੇ ਦੱਸਿਆ ਕਿ ਉਸ ਨੂੰ ਸਵੇਰੇ ਕਿਸੇ ਨੇ ਫੋਨ ’ਤੇ ਜਾਣਕਾਰੀ ਦਿੱਤੀ ਕਿ ਉਸ ਦੀ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਦੁਕਾਨ ਵਿੱਚ ਪਏ ਲੱਖਾਂ ਦੇ ਕੱਪੜੇ ਸੁਆਹ ਹੋ ਗਏ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚੇ ਡੇਰਾ ਪ੍ਰੇਮੀਆਂ ਨੇ ਪਾਣੀ ਦੀਆਂ ਬਾਲਟੀਆਂ ਨਾਲ ਅੱਗ ’ਤੇ ਕਾਬੂ ਪਾਇਆ, ਜਿਸ ਕਾਰਨ ਪੂਰੀ ਮਾਰਕੀਟ ਸੜਨ ਤੋਂ ਬਚ ਗਈ। ਉਨ੍ਹਾਂ ਦੱਸਿਆ ਕਿ ਪ੍ਰੇਮੀਆਂ ਨੇ ਜਿੱਥੇ ਦੁਕਾਨ ਦੀ ਅੱਗ ਬੁਝਾਈ ਉੱਥੇ ਹੀ 31 ਹਜ਼ਾਰ ਰੁਪਏ ਮਾਲੀ ਮਦਦ ਵੀ ਕੀਤੀ। ਅੱਗ ਦੇ ਕਾਰਨਾਂ ਦਾ ਨਹੀਂ ਪਤਾ ਲੱਗਿਆ। ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਬਿੱਟੂ ਖਾਨ ਅਤੇ ਪ੍ਰਗਟ ਸਿੰਘ ਘੁਮਾਣ ਨੇ ਦੱਸਿਆ ਕੇ ਜੇਕਰ ਅੱਜ ਡੇਰਾ ਪ੍ਰੇਮੀ ਨਾ ਪਹੁੰਚਦੇ ਤਾਂ ਪੂਰੀ ਦੀ ਪੂਰੀ ਮਾਰਕੀਟ ਸੜ ਕੇ ਸੁਆਹ ਹੋ ਜਾਣੀ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੀ ਮੌਕੇ ’ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਸ਼ਹਿਰ ਵਿੱਚ ਫਾਇਰ ਬ੍ਰਿਗੇਡ ਨਾ ਹੋਣ ਕਾਰਨ ਦੁਕਾਨਦਾਰਾਂ ਵੱਲੋਂ ਨਾਅਰੇਬਾਜ਼ੀ

Advertisement

ਅੱਗ ਲੱਗਣ ਕਾਰਨ ਰੋਹ ਵਿੱਚ ਆਏ ਦੁਕਾਨਦਾਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦਿੜ੍ਹਬਾ ’ਚ ਫਾਇਰ ਬ੍ਰਿਗੇਡ ਨਾ ਹੋਣ ਕਾਰਨ ਰੋਸ ਪ੍ਰਗਟ ਕੀਤਾ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਆਉਂਦੀ ਹੈ ਉਦੋਂ ਤੱਕ ਦੁਕਾਨਾਂ ਸੜਕੇ ਸੁਆਹ ਹੋ ਜਾਂਦੀਆਂ ਹਨ। ਸ਼ਹਿਰ ਵਾਸੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਦਿੜ੍ਹਬਾ ਸ਼ਹਿਰ ਅੰਦਰ ਫਾਇਰ ਬ੍ਰਿਗੇਡ ਦੀ ਗੱਡੀ ਦਾ ਪ੍ਰਬੰਧ ਕੀਤਾ ਜਾਵੇ। ਨਗਰ ਪੰਚਾਇਤ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਨੇ ਲੋਕਾਂ ਨੂੰ ਭਰੋਸਾ ਦਿੱਤਾ ਜਲਦੀ ਹੀ ਦਿੜ੍ਹਬਾ ਅੰਦਰ ਫਾਇਰ ਬ੍ਰਿਗੇਡ ਗੱਡੀ ਦਾ ਪ੍ਰਬੰਧ ਕੀਤਾ ਜਾਵੇਗਾ।

Advertisement