ਮਜ਼ਦੂਰ ਪਰਿਵਾਰ ਦੇ ਘਰ ’ਚ ਅੱਗ ਲੱਗੀ
ਇੱਥੇ ਬੱਸ ਅੱਡੇ ਦੇ ਪਿਛਲੇ ਪਾਸੇ ਵਾਰਡ ਨੰਬਰ 15 ਵਿੱਚ ਅੱਜ ਦੁਪਹਿਰ ਲਗਪਗ 3 ਵਜੇ ਨਛੱਤਰ ਸਿੰਘ ਪੁੱਤਰ ਜੱਗਾ ਸਿੰਘ ਦੇ ਘਰ ’ਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ...
ਇੱਥੇ ਬੱਸ ਅੱਡੇ ਦੇ ਪਿਛਲੇ ਪਾਸੇ ਵਾਰਡ ਨੰਬਰ 15 ਵਿੱਚ ਅੱਜ ਦੁਪਹਿਰ ਲਗਪਗ 3 ਵਜੇ ਨਛੱਤਰ ਸਿੰਘ ਪੁੱਤਰ ਜੱਗਾ ਸਿੰਘ ਦੇ ਘਰ ’ਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਘਰ ਦੇ ਮਾਲਕ ਨਛੱਤਰ ਸਿੰਘ ਦੇ ਪੁੱਤਰ ਹੰਸਾ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਰਾ ਪਰਿਵਾਰ ਘਰ ਨੂੰ ਜਿੰਦਰਾ ਲਗਾ ਕੇ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਜਦੋਂ ਵਾਪਸ ਆਏ ਤਾਂ ਘਰ ਨੂੰ ਅੱਗ ਲੱਗੀ ਹੋਈ ਸੀ। ਇਸ ਦੌਰਾਨ ਆਲੇ-ਦੁਆਲੇ ਦੇ ਲੋਕਾਂ ਨੇ ਅੱਗ ਨੂੰ ਬਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਹੋਣ ਕਾਰਨ ਬੁਝਾਈ ਨਹੀਂ ਗਈ। ਹੰਸਾ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ ਕਰਦੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕਰਦੇ ਹੋਏ ਕਿਹਾ ਇੰਨਾ ਨੁਕਸਾਨ ਝੱਲਿਆ ਨਹੀਂ ਜਾਣਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਫਾਇਰ ਬ੍ਰਿਗੇਡ ਨਾ ਹੋਣ ਕਾਰਨ ਸਾਰਾ ਘਰ ਅੱਗ ਦੀ ਲਪੇਟ ਵਿੱਚ ਆ ਗਿਆ ਹੈ। ਜਦੋਂ ਤੱਕ ਪ੍ਰਸ਼ਾਸਨ ਵੱਲੋਂ ਕੋਈ ਪ੍ਰਬੰਧ ਕੀਤਾ ਜਾਂਦਾ ਉਦੋਂ ਤੱਕ ਸਾਰਾ ਘਰ ਸੜ ਕੇ ਸੁਆਹ ਹੋ ਗਿਆ ਸੀ। ਸ਼ਹਿਰ ਵਾਸੀਆਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਇਹੋ ਜਿਹੀਆਂ ਘਟਨਾਵਾਂ ਕਈ ਵਾਰ ਹੋ ਚੁੱਕੀਆਂ ਹਨ ਪਰ ਪ੍ਰਸ਼ਾਸਨ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਘਰ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਕਿਤੋਂ ਵੀ ਕੋਈ ਵੀ ਫਾਈਰ ਬਿਗ੍ਰੇਡ ਨਹੀਂ ਆਈ। ਨਗਰ ਕੌਂਸਲ ਵਿੱਚ ਖੜ੍ਹੀ ਸੀਵਰੇਜ ਨੂੰ ਸਾਫ ਕਰਨ ਵਾਲੀ ਮਸ਼ੀਨ ਨੇ ਆ ਕੇ ਖਾਨਾਪੁਰਤੀ ਕੀਤੀ ਗਈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਫਾਇਰ ਬਿਗ੍ਰੇਡ ਦਾ ਪ੍ਰਬੰਧ ਕੀਤਾ ਕੀਤਾ ਜਾਵੇ।

