ਜ਼ਿਲ੍ਹਾ ਸੰਗਰੂਰ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ
ਨਿਜੀ ਪੱਤਰ ਪ੍ਰੇਰਕ ਸੰਗਰੂਰ, 5 ਮਈ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਹੇਠ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ-12 ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ...
ਨਿਜੀ ਪੱਤਰ ਪ੍ਰੇਰਕ
ਸੰਗਰੂਰ, 5 ਮਈ
ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਹੇਠ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ-12 ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਗਈ। ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੀ ਹਦਾਇਤ ਕੀਤੀ। ਪਹਿਲੀ ਰਿਹਰਸਲ ਦੌਰਾਨ 1426 ਪ੍ਰੀਜ਼ਾਈਡਿੰਗ ਅਧਿਕਾਰੀਆਂ, 1426 ਸਹਾਇਕ ਪ੍ਰੀਜ਼ਾਈਡਿੰਗ ਅਧਿਕਾਰੀਆਂ ਅਤੇ 3304 ਪੋਲਿੰਗ ਅਫਸਰਾਂ ਨੇ ਹਿੱਸਾ ਲਿਆ। ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੀਜ਼ਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੀਜ਼ਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਪੋਸਟਲ ਬੈਲੇਟ ਅਤੇ ਈ.ਡੀ.ਸੀ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਚੋਣ ਡਿਊਟੀ ‘ਤੇ ਸੇਵਾਵਾਂ ਨਿਭਾਅ ਰਹੇ ਅਮਲੇ ਦਾ ਮਤਦਾਨ ਪੋਸਟਲ ਬੈਲੇਟ ਅਤੇ ਈ.ਡੀ.ਸੀ ਰਾਹੀਂ ਕਰਵਾਉਣ ਲਈ ਇਸ ਵਾਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

