ਸਾਢੇ ਪੰਜ ਏਕੜ ਕਣਕ ਦੀ ਫਸਲ ਸੜੀ

ਸਾਢੇ ਪੰਜ ਏਕੜ ਕਣਕ ਦੀ ਫਸਲ ਸੜੀ

ਰਮੇਸ਼ ਭਾਰਦਵਾਜ
ਲਹਿਰਾਗਾਗਾ, 15 ਅਪਰੈਲ

ਨੇੜਲੇ ਪਿੰਡ ਰੱਤਾਖੇੜਾ ਦੇ ਕਿਸਾਨ ਬਾਜ ਸਿੰਘ ਪੁੱਤਰ ਮਾਨ ਸਿੰਘ ਦੀ ਪਿੰਡ ਡਸਕਾ ਰੋਡ ’ਤੇ ਸਥਿਤ ਸਾਢੇ ਪੰਜ ਏਕੜ ਰਕਬੇ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਜ ਦੁਪਿਹਰੇ ਅੱਗ ਲੱਗ ਗਈ। ਪਿੰਡ ਦੇ ਸਰਪੰਚ ਨਵਜੋਤ ਸਿੰਘ ਜੋਤੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਤੁਰੰਤ ਥਾਣਾ ਸਦਰ ਨੂੰ ਭੇਜੀ ਗਈ ਤਾਂ ਪੁਲੀਸ ਨੇ ਸੰਗਤਪੁਰਾ ਤੇ ਸੁਨਾਮ ਤੋਂ ਫਾਇਰ ਟੈਂਡਰ ਮੰਗਵਾਏ। ਇਸ ਦੌਰਾਨ ਲੋਕਾਂ ਦੀ ਮਦਦ ਨਾਲ ਅੱਗ ਨੂੰ ਅੱਗੇ ਵੱਧਣ ਤੋਂ ਰੋਕਿਆ ਗਿਆ ਨਹੀਂ ਤਾਂ ਅੱਗ ਵਧ ਕੇ ਸੌ ਏਕੜ ਤੱਕ ਫੈਲ ਸਕਦੀ ਸੀ। ਇਸ ਦੌਰਾਨ ਸਾਢੇ ਪੰਜ ਏਕੜ ’ਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਪੁਲੀਸ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱੱਗ ਸਕਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All