ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਛੁਡਾਊ ਕੇਂਦਰ ’ਚ ਪੰਜ ਰੋਜ਼ਾ ਸਕਿੱਲ ਟਰੇਨਿੰਗ

ਖੁੰਬਾਂ ਦੀ ਖੇਤੀ ਤੋਂ ਜਾਣੂ ਕਰਵਾਇਆ
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 28 ਜੂਨ

Advertisement

ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵੱਲੋਂ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਮਰੀਜ਼ਾਂ ਲਈ ਪੰਜ ਰੋਜ਼ਾ ਸਕਿੱਲ ਟਰੇਨਿੰਗ ਚੱਲ ਰਹੀ ਹੈ, ਜਿਸ ਵਿਚ ਡਾ. ਰਵਿੰਦਰ ਕੌਰ ਸਹਾਇਕ ਪ੍ਰੋਫੈਸਰ ਬਾਗਬਾਨੀ ਨੇ ਦਾਖ਼ਲ ਮਰੀਜ਼ਾਂ ਨੂੰ ਮਸ਼ਰੂਮ ਦੀ ਖੇਤੀ ਬਾਰੇ ਦੱਸਿਆ। ਡਾ. ਰੁਕਿੰਦਰਪ੍ਰੀਤ ਸਿੰਘ ਨੇ ਵਰਮੀਕੰਪੋਸਟ ਬਣਾਉਣ ਦੀ ਵਿਧੀ ਤੋਂ ਜਾਣੂ ਕਰਵਾਇਆ। ਡਾ. ਰਵਿੰਦਰ ਕੌਰ ਨੇ ਖੁੰਬਾਂ ਦੀਆਂ ਵੱਖ-ਵੱਖ ਕਿਸਮਾਂ, ਪੌਸ਼ਟਿਕ ਤੱਤ, ਉਤਪਾਦਨ ਦੀ ਵਿਗਿਆਨਕ ਤਕਨੀਕ ਅਤੇ ਆਰਥਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਮਾਪਤੀ ਸਮਾਰੋਹ ਮੌਕੇ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਸੰਸਥਾ ਦੇ ਪ੍ਰਾਜੈਕਟ ਡਾਇਰੈਕਟਰ ਬਲਰਾਜ ਸਿੰਘ ਨੇ ਮਰੀਜ਼ਾਂ ਨੂੰ ਨਵੇਂ ਤਕਨੀਕੀ ਹੁਨਰ ਹਾਸਲ ਕਰਨ ਲਈ ਉਤਸ਼ਾਹਤ ਵੀ ਕੀਤਾ। ਅਜਿਹੇ ਕੋਰਸ ਦਾਖਲ ਮਰੀਜ਼ਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਇਸ ਮੌਕੇ ਕਾਊਂਸਲਰ ਪਰਮਜੀਤ ਸਿੰਘ, ਸਟਾਫ ਨਰਸ ਸ਼ਮਿੰਦਰਪਾਲ ਕੌਰ, ਅਕਾਊਂਟੈਂਟ ਸਿਮਰਨਪ੍ਰੀਤ ਕੌਰ, ਵਾਰਡ ਬੁਆਏ ਸ਼ੰਕਰ ਸਿੰਘ, ਸ਼ੋਸ਼ਲ ਵਰਕਰ ਨਾਇਬ ਸਿੰਘ, ਸਟਾਫ ਨਰਸ ਗੁਰਦੀਪ ਸਿੰਘ, ਵਾਰਡ ਬੁਆਏ ਨਿਰਭੈ ਸਿੰਘ, ਪੀਅਰ ਐਜੂਕੇਟਰ ਜੱਗਾ ਸਿੰਘ ਅਤੇ ਜਗਦੇਵ ਸਿੰਘ ਹਾਜ਼ਰ ਸਨ।

 

Advertisement