ਪੰਜ ਰੋਜ਼ਾ ਦਸਤਾਰ ਸਿਖ਼ਲਾਈ ਕੈਂਪ ਅੱਜ ਤੋਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿੱਚ ਵਿਦਿਆਰਥੀਆਂ ਲਈ ਪੰਜ ਰੋਜ਼ਾ ਦਸਤਾਰ ਸਿਖਲਾਈ ਕੈਂਪ’ 4 ਅਗਸਤ ਤੋਂ 8 ਅਗਸਤ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ 250 ਦੇ ਕਰੀਬ ਵਿਦਿਆਰਥੀਆਂ ਪੱਗ ਬੰਨ੍ਹਣ ਦੀ ਸਿਖਲਾਈ ਹਾਸਲ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿੱਚ ਵਿਦਿਆਰਥੀਆਂ ਲਈ ਪੰਜ ਰੋਜ਼ਾ ਦਸਤਾਰ ਸਿਖਲਾਈ ਕੈਂਪ’ 4 ਅਗਸਤ ਤੋਂ 8 ਅਗਸਤ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ 250 ਦੇ ਕਰੀਬ ਵਿਦਿਆਰਥੀਆਂ ਪੱਗ ਬੰਨ੍ਹਣ ਦੀ ਸਿਖਲਾਈ ਹਾਸਲ ਕਰਨਗੇ। ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਅਤੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਕੈਂਪ ਦੇ ਅਖ਼ੀਰਲੇ ਦਿਨ ਦਸਤਾਰ ਮੁਕਾਬਲਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਬੱਚਿਆਂ ਨੂੰ ਕੈਂਪ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
Advertisement
Advertisement