ਪੰਜ ਸਕੂਲੀ ਬੱਸਾਂ ਦੇ ਚਲਾਨ
ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਬਲਾਕ ਸੁਨਾਮ ਦੇ ਕਸਬਾ ਚੀਮਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਰੇਡ...
ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਬਲਾਕ ਸੁਨਾਮ ਦੇ ਕਸਬਾ ਚੀਮਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਰੇਡ ਦੌਰਾਨ ਪੁਲੀਸ ਵਿਭਾਗ ਦੇ ਏ ਐੱਸ ਆਈ ਗੁਰਜੀਤ ਸਿੰਘ, ਏ ਐੱਸ ਆਈ ਨਿਰਭੈਅ ਸਿੰਘ, ਸੁਖਪਾਲ ਸਿੰਘ ਅਤੇ ਨਿਰਮਲ ਕੌਰ ਕੌਂਸਲਰ ਦੀ ਟੀਮ ਮੌਕੇ ’ਤੇ ਮੌਜੂਦ ਰਹੀ। ਟੀਮ ਵੱਲੋਂ ਸਕੂਲ ਬੱਸਾਂ ਦੀ ਫਿਟਨੈੱਸ, ਇੰਸ਼ੋਰੈਂਸ, ਡਰਾਈਵਰ ਲਾਇਸੈਂਸ, ਬੱਸ ਵਿੱਚ ਅੱਗ ਬੁਝਾਉਣ ਵਾਲੇ ਸਿਲੰਡਰ, ਫ਼ਸਟ ਏਡ ਬਾਕਸ, ਸਪੀਡ ਗਵਰਨਰ ਤੇ ਜੀ ਪੀ ਐਸ ਸਿਸਟਮ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕੁਝ 11 ਵਾਹਨਾਂ ਦੇ ਸਾਰੇ ਦਸਤਾਵੇਜ਼ ਪੂਰੇ ਮਿਲੇ, ਜਦਕਿ ਕੁਝ ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ। ਨਿਯਮਾਂ ਦੀ ਉਲੰਘਣਾ ਮਿਲਣ ’ਤੇ 5 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਸਬੰਧਤ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਗਈ ਕਿ ਰਹਿੰਦੀਆਂ ਕਮੀਆਂ 15 ਦਿਨਾਂ ਦੇ ਅੰਦਰ ਅੰਦਰ ਪੂਰੀਆਂ ਕੀਤੀਆਂ ਜਾਣ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਸਾਰੇ ਸਕੂਲਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪਣੇ ਸਾਰੇ ਵਾਹਨਾਂ ਦੀ ਨਿਯਮਿਤ ਜਾਂਚ ਕਰਵਾਉਣ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਇਹ ਚੈਕਿੰਗ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਵੱਲ ਇੱਕ ਅਹਿਮ ਕਦਮ ਹੈ।

