ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ
ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਪੰਜ ਹਜ਼ਾਰ ਕੁਇੰਟਲ ਕਣਕ ਦਾ ਬੀਜ ਵੰਡਿਆ ਜਾ ਚੁੱਕਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਜਸਵਿੰਦਰ ਸਿੰਘ ਮੁਤਾਬਕ ਇਸ ਯੋਜਨਾ ਦਾ ਮੁੱਖ...
Advertisement
ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਪੰਜ ਹਜ਼ਾਰ ਕੁਇੰਟਲ ਕਣਕ ਦਾ ਬੀਜ ਵੰਡਿਆ ਜਾ ਚੁੱਕਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਜਸਵਿੰਦਰ ਸਿੰਘ ਮੁਤਾਬਕ ਇਸ ਯੋਜਨਾ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਰਥਿਕ ਰਾਹਤ ਦੇਣਾ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਵਿੱਚ ਉਨ੍ਹਾਂ ਦੀ ਫ਼ਸਲ ਦੀ ਬਿਜਾਈ ਸਮੇਂ ਸਿਰ ਯਕੀਨੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਮੁਫ਼ਤ ਬੀਜ ਵੰਡਣ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਸਰਟੀਫਾਈਡ ਕਣਕ ਬੀਜ ਉੱਤੇ 50 ਫੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸ ਤਹਿਤ ਹੁਣ ਤੱਕ ਲਗਪਗ ਤਿੰਨ ਹਜ਼ਾਰ ਕੁਇੰਟਲ ਸਰਟੀਫਾਈਡ ਕਣਕ ਦਾ ਬੀਜ ਸਬਸਿਡੀ ’ਤੇ ਦਿੱਤਾ ਜਾ ਚੁੱਕਾ ਹੈ। ਇਸ ਨਾਲ ਕਿਸਾਨਾਂ ਨੂੰ ਬਿਹਤਰ ਪੈਦਾਵਾਰ ਲਈ ਉੱਚ ਗੁਣਵੱਤਾ ਵਾਲਾ ਬੀਜ ਉਪਲਬਧ ਹੋ ਰਿਹਾ ਹੈ।
Advertisement
Advertisement
