ਧੂਰੀ ਵਿੱਚ ਪੁਲੀਸ ਵੱਲੋਂ ਫਲੈਗ ਮਾਰਚ
ਆਜ਼ਾਦੀ ਦਿਹਾੜੇ ਦੇ ਸਮਾਗਮ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਅੱਜ ਥਾਣਾ ਸਿਟੀ ਧੂਰੀ ਦੀ ਪੁਲੀਸ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੀ ਅਗਵਾਈ ਕਪਤਾਨ ਪੁਲੀਸ ਸੰਗਰੂਰ ਦਿਲਪ੍ਰੀਤ ਸਿੰਘ ਅਤੇ ਡੀਐੱਸਪੀ ਧੂਰੀ ਦਮਨਬੀਰ...
Advertisement
ਆਜ਼ਾਦੀ ਦਿਹਾੜੇ ਦੇ ਸਮਾਗਮ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਅੱਜ ਥਾਣਾ ਸਿਟੀ ਧੂਰੀ ਦੀ ਪੁਲੀਸ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੀ ਅਗਵਾਈ ਕਪਤਾਨ ਪੁਲੀਸ ਸੰਗਰੂਰ ਦਿਲਪ੍ਰੀਤ ਸਿੰਘ ਅਤੇ ਡੀਐੱਸਪੀ ਧੂਰੀ ਦਮਨਬੀਰ ਸਿੰਘ ਨੇ ਕੀਤੀ। ਪੁਲੀਸ ਟੀਮ ਨੇ ਮੁੱਖ ਮਾਰਕੀਟਾਂ, ਚੌਕਾਂ ਵਾਲੇ ਇਲਾਕਿਆਂ ਵਿੱਚ ਗਸ਼ਤ ਕਰਦੇ ਹੋਏ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕੀਤਾ। ਇਸ ਮੌਕੇ ਉਨ੍ਹਾਂ ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ’ਤੇ ਚੈਕਿੰਗ ਵੀ ਕੀਤੀ। ਕਪਤਾਨ ਪੁਲੀਸ ਦਿਲਪ੍ਰੀਤ ਸਿੰਘ ਨੇ ਕਿਹਾ ਕਿ 15 ਅਗਸਤ ਮੌਕੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ। ਇਸ ਮੌਕੇ ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਕਰਨਵੀਰ ਸਿੰਘ ਸੰਧੂ ਅਤੇ ਥਾਣੇਦਾਰ ਹਰਸ਼ਦੀਪ ਗਰਗ ਆਦਿ ਹਾਜ਼ਰ ਸਨ।
Advertisement
Advertisement