ਨਿਜੀ ਪੱਤਰ ਪ੍ਰੇਰਕ
ਸੰਗਰੂਰ, 16 ਫਰਵਰੀ
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਭਦੌੜ ਅਤੇ ਚਮਕੌਰ ਸਾਹਿਬ ਵਿਚ ਵਿਸ਼ਾਲ ਝੰਡਾ ਮਾਰਚ ਕਰਨ ਅਤੇ ਲੋਕਾਂ ਨੂੰ ਕਾਂਗਰਸ ਦੇ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕਰਨ ਦਾ ਐਲਾਨ ਕੀਤਾ ਹੈ। ਫਰੰਟ ਦੇ ਕਨਵੀਨਰ ਤੇ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ 17 ਫਰਵਰੀ ਨੂੰ ਹਲਕਾ ਭਦੌੜ ਤੇ 18 ਫਰਵਰੀ ਨੂੰ ਹਲਕਾ ਚਮਕੌਰ ਸਾਹਿਬ ਵਿਚ ਝੰਡਾ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਵੱਡੇ ਵੱਡੇ ਐਲਾਨ ਕੀਤੇ ਸੀ ਜਿਸ ਨਾਲ ਹਰ ਵਰਗ ਨੂੰ ਉਮੀਦ ਬੱਝੀ ਸੀ ਕਿ ਰਾਹਤ ਮਿਲੇਗੀ ਪਰੰਤੂ ਇਹ ਐਲਾਨ ਸਿਰਫ਼ ਜੁਮਲੇ ਬਣ ਕੇ ਰਹਿ ਗਏ।