ਅਮਨ-ਕਾਨੂੰਨ ਕਾਇਮ ਰੱਖਣ ਲਈ ਫਲੈਗ ਮਾਰਚ
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਐੱਸ ਐੱਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਮਾਰਚ ਵਿਚ ਐੱਸ ਪੀ (ਜਾਂਚ) ਸਤਪਾਲ ਸਿੰਘ, ਡੀ ਐੱਸ ਪੀ...
Advertisement
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਐੱਸ ਐੱਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਮਾਰਚ ਵਿਚ ਐੱਸ ਪੀ (ਜਾਂਚ) ਸਤਪਾਲ ਸਿੰਘ, ਡੀ ਐੱਸ ਪੀ ਮਾਲੇਰਕੋਟਲਾ ਮਾਨਵਜੀਤ ਸਿੰਘ, ਡੀ ਐੱਸ ਪੀ ਆਤਿਸ਼ ਭਾਟੀਆ ਅਤੇ ਡੀ ਐੱਸ ਪੀ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਮੁਲਾਜ਼ਮਾਂ ਨੇ ਹਿੱਸਾ ਲਿਆ। ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਕ, ਸਦਰ ਬਾਜ਼ਾਰ, ਜੈਨ ਸਮਾਰਕ, ਕੂਲਰ ਚੌਕ, ਹਨੂਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਕ, ਗਰੇਵਾਲ ਚੌਕ, ਕਿਲਾ ਰਹਿਮਤਗੜ੍ਹ ਅਤੇ ਨਵੀਂ ਕਚਹਿਰੀ ਰਾਹੀਂ ਵਾਪਸ ਡਾ. ਜਾਕਿਰ ਹੁਸੈਨ ਸਟੇਡੀਅਮ ’ਤੇ ਸਮਾਪਤ ਹੋਇਆ। ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਆਮ ਜਨਤਾ ਦੀ ਸੁਰੱਖਿਆ, ਸ਼ਾਂਤੀ ਤੇ ਭਾਈਚਾਰੇ ਦੀ ਹਿਫ਼ਾਜ਼ਤ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲੀਸ ਵੱਲੋਂ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਤਿਉਹਾਰਾਂ ਦੀ ਵਧਾਈ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲੀਸ ਹੈਲਪਲਾਈਨ ਜਾਂ ਕੰਟਰੋਲ ਰੂਮ ’ਤੇ ਦਿੱਤੀ ਜਾਵੇ।
Advertisement
Advertisement