ਹੜ੍ਹਾਂ ਦਾ ਸੰਕਟ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਕਰਨਗੇ ਦੌਰਾ
ਘੱਗਰ ਦਰਿਆ ਉੱਤੇ ਬਣੇ ਪੁਲਾਂ ਦਾ ਕਰਨਗੇ ਨਰਿੱਖਣ
Advertisement
ਪਹਾੜੀ ਇਲਾਕੇ ਦੇ ਨਾਲ ਨਾਲ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਮੀਂਹ ਕਰਕੇ ਸਮੁੱਚਾ ਪੰਜਾਬ ਹੀ ਹੜ੍ਹਾਂ ਦੀ ਚਪੇਟ ਵਿੱਚ ਆ ਚੁੱਕਿਆ ਹੈ, ਜਿਸ ਨੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਹੜ੍ਹਾਂ ਦੇ ਇਨ੍ਹਾਂ ਹਾਲਾਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਕਰੋੜ ਸਾਹਿਬ ਅਤੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਘੱਗਰ ਦਰਿਆ ’ਤੇ ਬਣੇ ਦੋ ਪੁਲਾਂ ਦਾ ਵੀ ਨਰਿੱਖਣ ਕਰਨਗੇ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਤੇ 1400 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ। ਹਾਲੇ ਵੀ ਮੀਂਹ ਪੈਣ ਕਰਕੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤ ਤੋਂ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ ਹੈ, ਬਲਕਿ ਹੜ੍ਹਾਂ ਦੇ ਹਾਲਾਤ ਹੋਰ ਗੰਭੀਰ ਹੁੰਦੇ ਜਾ ਰਹੇ ਹਨ।
Advertisement