DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

food safety department: ਖੁਰਾਕ ਸੁਰੱਖਿਆ ਵਿਭਾਗ ਨੇ ਮਠਿਆਈਆਂ ਦੇ ਸੈਂਪਲ ਭਰੇ

ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਟੇਟ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ ਵੱਖ ਥਾਵਾਂ ’ਤੇ ਦੁਕਾਨਾਂ ਦੀ ਅਚਨਚੇਤ ਜਾਂਚ ਕਰ ਕੇ...

  • fb
  • twitter
  • whatsapp
  • whatsapp
featured-img featured-img
ਮਠਿਆਈ ਦੀ ਦੁਕਾਨ ’ਤੇ ਜਾਂਚ ਕਰਦੇ ਹੋਏ ਖੁਰਾਕ ਸੁਰੱਖਿਆ ਅਧਿਕਾਰੀ।
Advertisement

ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਟੇਟ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ ਵੱਖ ਥਾਵਾਂ ’ਤੇ ਦੁਕਾਨਾਂ ਦੀ ਅਚਨਚੇਤ ਜਾਂਚ ਕਰ ਕੇ ਖੋਏ, ਚਾਂਦੀ ਦੇ ਵਰਕ ਵਾਲੀਆਂ ਅਤੇ ਰੰਗਦਾਰ ਮਠਿਆਈਆਂ ਦੇ ਛੇ ਸੈਂਪਲ ਭਰ ਕੇ ਜਾਂਚ ਲਈ ਫੂਡ ਲੈਬਾਰਟਰੀ ਭੇਜਿਆ ਗਿਆ ਹੈ।

ਸਹਾਇਕ ਕਮਿਸ਼ਨਰ ਫੂਡ ਰਾਖੀ ਵਿਨਾਇਕ ਦੀ ਅਗਵਾਈ ਹੇਠ ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ ਸੰਧੂ ਸਣੇ ਟੀਮ ਨੇ ਮਾਲੇਰਕੋਟਲਾ, ਅਮਰਗੜ੍ਹ ਅਤੇ ਕੁੱਪ ਕਲਾਂ ਵਿੱਚ ਦੁਕਾਨਾਂ ਦੀ ਚੈਕਿੰਗ ਬਾਰੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀ ਰਿਪੋਰਟ ਵਿੱਚ ਸੈਂਪਲ ਗ਼ੈਰ-ਮਿਆਰੀ, ਗ਼ਲਤ ਲੇਬਲਿੰਗ ਵਾਲੇ ਜਾਂ ਸਿਹਤ ਲਈ ਅਸੁਰੱਖਿਅਤ ਪਾਏ ਜਾਣ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisement

ਉਲੰਘਣਾ ਦੀ ਕਿਸਮ ਅਤੇ ਗੰਭੀਰਤਾ ਮੁਤਾਬਕ ਸਬੰਧਤ ਕਾਰੋਬਾਰੀ ਵਿਰੁੱਧ ਜੁਰਮਾਨੇ ਲਈ ਕਾਰਵਾਈ, ਅਦਾਲਤੀ ਕੇਸ ਅਤੇ ਲਾਗੂ ਨਿਯਮਾਂ ਤਹਿਤ ਲਾਇਸੈਂਸ ਮੁਅੱਤਲ ਜਾਂ ਰੱਦ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਨੇ ਮਠਿਆਈ ਨਿਰਮਾਤਾਵਾਂ ਨੂੰ ਹਦਾਇਤ ਕੀਤੀ ਕਿ ਗ਼ੈਰ-ਪ੍ਰਵਾਨਿਤ ਰੰਗਾਂ, ਐਡਿਟਵਜ਼ ਅਤੇ ਘਟੀਆ ਕੱਚੇ ਮਾਲ ਦੀ ਵਰਤੋਂ ਨਾ ਕੀਤੀ ਜਾਵੇ। ਸਾਫ਼-ਸਫ਼ਾਈ, ਖੁਰਾਕ ਸੁਰੱਖਿਆ ਮਾਪਦੰਡਾਂ ਅਤੇ ਐੱਫ ਐੱਸ ਐੱਸ ਏ ਆਈ ਦੀ ਵੈਧ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Advertisement

Advertisement
×