ਸਰਦਾਰ ਪਟੇਲ ਦੀ 150ਵੀਂ ਜੈਅੰਤੀ ਮੌਕੇ ਪੈਦਲ ਮਾਰਚ ਭਲਕੇ
ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਸੰਗਰੂਰ ’ਚ 31 ਅਕਤੂਬਰ ਨੂੰ ਪੈਦਲ ਮਾਰਚ ਕੱਢਿਆ ਜਾਵੇਗਾ ਜੋ ਨੌਜਵਾਨਾਂ ਨੂੰ ਸਰਦਾਰ ਪਟੇਲ ਦੀ ਏਕਤਾ, ਅਖੰਡਤਾ ਅਤੇ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ। ਸਹਾਇਕ ਕਮਿਸ਼ਨਰ (ਜ) ਲਵਪ੍ਰੀਤ ਸਿੰਘ ਔਲਖ ਨੇ...
Advertisement
ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਸੰਗਰੂਰ ’ਚ 31 ਅਕਤੂਬਰ ਨੂੰ ਪੈਦਲ ਮਾਰਚ ਕੱਢਿਆ ਜਾਵੇਗਾ ਜੋ ਨੌਜਵਾਨਾਂ ਨੂੰ ਸਰਦਾਰ ਪਟੇਲ ਦੀ ਏਕਤਾ, ਅਖੰਡਤਾ ਅਤੇ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ। ਸਹਾਇਕ ਕਮਿਸ਼ਨਰ (ਜ) ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਪੈਦਲ ਯਾਤਰਾ 31 ਅਕਤੂਬਰ ਨੂੰ ਸਵੇਰੇ 8:30 ਵਜੇ ਡਾਇਟ (ਡਿਸਟ੍ਰਿਕਟ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟਰੇਨਿੰਗ) ਸੰਗਰੂਰ ਤੋਂ ਸ਼ੁਰੂ ਹੋਵੇਗੀ ਅਤੇ ਡਾ. ਬੀ. ਆਰ. ਅੰਬੇਡਕਰ ਚੌਕ ਤੋਂ ਹੁੰਦਿਆਂ ਸਰਕਾਰੀ ਰਣਬੀਰ ਕਾਲਜ, ਫੁਹਾਰਾ ਚੌਕ ਰਾਹੀਂ ਡਾਇਟ ਸੰਗਰੂਰ ਵਿਖੇ ਆ ਕੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਸਕੂਲਾਂ-ਕਾਲਜਾਂ ਦੇ 500 ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਇਸ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੁਵਾ ਅਫ਼ਸਰ ਰਾਹੁਲ ਸੈਣੀ ਨੇ ਦੱਸਿਆ ਕਿ ਇਹ ਪਹਿਲ ਯੁਵਾ ਮਾਮਲਿਆਂ ਦੇ ਮੰਤਰਾਲੇ ਅਧੀਨ ‘ਮਾਈ ਇੰਡੀਆ’ ਵੱਲੋਂ ਨੌਜਵਾਨਾਂ ’ਚ ਰਾਸ਼ਟਰੀ ਏਕਤਾ, ਦੇਸ਼ ਭਗਤੀ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਹੋਣ ਵਾਲੀ ਪੈਦਲ ਯਾਤਰਾ ਦੌਰਾਨ ਨੁੱਕੜ ਨਾਟਕ, ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਹੁੰ ਚੁਕਾਈ ਜਾਵੇਗੀ ਅਤੇ ਬੂਟੇ ਵੀ ਲਾਏ ਜਾਣਗੇ।
Advertisement
Advertisement
