ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੁਟਬਾਲ ਚੈਂਪੀਅਨਸ਼ਿਪ ਸ਼ੁਰੂ

ਪਹਿਲੇ ਦਿਨ ਨਾਭਾ ਨੇ ਘਨੌਰ ਦੀ ਟੀਮ ਨੂੰ 2-0 ਨਾਲ ਹਰਾਇਆ
ਫੁਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਹੋਏ ਏਡੀਸੀ ਸੁਖਚੈਨ ਸਿੰਘ ਪਾਪੜਾ।
Advertisement
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵੱਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਸੀਬੀਐੱਸਈ ਕਲੱਸਟਰ 17ਵੀਂ ਫੁਟਬਾਲ ਚੈਂਪੀਅਨਸ਼ਿਪ ਦਾ ਆਗਾਜ਼ ਹੋ ਗਿਆ। ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਅਤੇ ਪ੍ਰਿੰਸੀਪਲ ਵਿਜੇ ਪਲਾਹਾ ਦੀ ਨਿਗਰਾਨੀ ਹੇਠ ਕਰਵਾਈ ਜਾ ਰਹੀ ਫੁਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਏਡੀਸੀ ਸੰਗਰੂਰ ਸੁਖਚੈਨ ਸਿੰਘ ਪਾਪੜਾ ਨੇ ਖਿਡਾਰੀਆਂ ਤੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤੀ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਤੀਰਅੰਦਾਜ਼ੀ ਦੇ ਇੰਟਰਨੈਸ਼ਨਲ ਖਿਡਾਰੀ ਸੰਗਮਪ੍ਰੀਤ ਸਿੰਘ ਬਿਸਲਾ ਸ਼ਾਮਲ ਹੋਏ ਅਤੇ ਪ੍ਰਧਾਨਗੀ ਕੈਪਟਨ ਡਾ. ਭੁਪਿਦਰ ਸਿੰਘ ਪੂਨੀਆ ਨੇ ਕੀਤੀ। ਪ੍ਰਿੰਸੀਪਲ ਵਿਜੇ ਪਲਾਹਾ ਨੇ ਦੱਸਿਆ ਕਿ ਇਸ ਫੁਟਬਾਲ ਚੈਂਪੀਅਨਸ਼ਿਪ ਵਿੱਚ ਸੀਬੀਐੱਸਸੀ ਕਲੱਸਟਰ 17ਵੀਂ ਪੰਜ ਰੋਜ਼ਾ ਫੁਟਬਾਲ ਚੈਂਪੀਅਨਸ਼ਿਪ ਵਿੱਚ 28 ਦੇ ਕਰੀਬ ਵੱਖ-ਵੱਖ ਸਕੂਲਾਂ ਦੀਆਂ ਅੰਡਰ-14, 17 ਅਤੇ 19 ਸਾਲ ਦੀਆਂ ਕੁੱਲ 35 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਚੈਂਪੀਅਨਸ਼ਿਪ ਸਕੂਲ ਦੇ ਸੰਤ ਕਿਸ਼ਨ ਸਿੰਘ ਯਾਦਗਾਰੀ ਖੇਡ ਮੈਦਾਨ ਵਿੱਚ 10 ਅਗਸਤ ਤੱਕ ਚੱਲੇਗੀ। ਇਸ ਮੌਕੇ ਹੋਏ ਅੰਡਰ- 14 ਸਾਲ ਫੁਟਬਾਲ ਦੇ ਸਖ਼ਤ ਮੁਕਾਬਲਿਆਂ ਵਿੱਚ ਜੀ. ਬੀ. ਇੰਟਰਨੈਸ਼ਨਲ ਸਕੂਲ ਨਾਭਾ ਨੇ ਮਾਇਲਸਟੋਨ ਸਮਾਰਟ ਸਕੂਲ ਘਨੌਰ ਨੂੰ 2-0 ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ- 17 ਦੇ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਨੇ ਬਸੰਤ ਵੈਲੀ ਪਬਲਿਕ ਸਕੂਲ ਲੱਡਾ ਨੂੰ 2-0 ਨਾਲ ਅਤੇ ਗਿਆਂਸ਼ ਗਲੋਬਲ ਸਕੂਲ ਸਲੇਮਪੁਰ ਨੇ ਕਰੇਪ ਡਿਨਮ ਇੰਟਰਨੈਸ਼ਨਲ ਸਕੂਲ ਰਾਜਪੁਰਾ ਨੂੰ 2-1 ਨਾਲ ਹਰਾਇਆ। ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋਫੈਸਰ ਰਣਧੀਰ ਸ਼ਰਮਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਵੱਦੀ, ਜਸਪਾਲ ਸਿੰਘ ਦੁੱਗਾਂ, ਗਮਦੂਰ ਸਿੰਘ ਖਹਿਰਾ, ਸਿਆਸਤ ਸਿੰਘ ਦੁੱਗਾਂ, ਡਾ. ਅਮਰਜੀਤ ਸਿੰਘ ਸਿੱਧੂ, ਡਾ. ਗੁਰਵੀਰ ਸਿੰਘ ਸੋਹੀ, ਡਾ. ਜਤਿੰਦਰ ਦੇਵ, ਸੁਖਵਿੰਦਰ ਸਿੰਘ ਭੱਠਲ, ਪ੍ਰਿੰਸੀਪਲ ਡਾ. ਗੀਤਾ ਠਾਕਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਕੋਚ ਸੋਹਨਦੀਪ ਸਿੰਘ ਜੁਗਨੂੰ ਆਦਿ ਵੱਖ-ਵੱਖ ਕਾਲਜਾਂ ਦੇ ਸਟਾਫ ਮੈਂਬਰ ਮੌਜੂਦ ਸਨ।

Advertisement
Advertisement