DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਗਲਾਤ ਕਾਮੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਤੋਂ ਵਾਂਝੇ

ਰੋਸ ਵਜੋਂ ਵਣ ਮੰਡਲ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ

  • fb
  • twitter
  • whatsapp
  • whatsapp
featured-img featured-img
ਮੁਜ਼ਾਹਰੇ ਮਗਰੋਂ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਜੰਗਲਾਤ ਕਾਮੇ।
Advertisement

ਜੰਗਲਾਤ ਵਰਕਰਜ਼ ਯੂਨੀਅਨ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਕੱਚੇ ਕਾਮਿਆਂ ਨੂੰ ਪੱਕੇ ਨਾ ਕੀਤੇ ਜਾਣ ਖ਼ਿਲਾਫ਼ ਅੱਜ ਇੱਥੇ ਜੰਗਲੀ-ਜੀਵ ਮੰਡਲ ਦਫ਼ਤਰ ਅੱਗੇ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਸੌਜਾ, ਸ਼ੇਰ ਸਿੰਘ ਸਰਹਿੰਦ, ਜਗਤਾਰ ਸਿੰਘ ਸ਼ਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਤੇ ਜੋਗਾ ਸਿੰਘ ਵਜੀਦਪੁਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਕਾਮਿਆਂ ਨੇ ਸਰਕਾਰ ਨੂੰ ਮੰਗ ਪੱਤਰ ਸੌਂਪਦਿਆਂ ਚਿਤਾਵਨੀ ਦਿੱਤੀ ਕਿ ਜੇਰ ਮੰਗਾਂ ਨਾ ਮੰਨੀਆਂ ਗਈਆਂ ਤਾਂ 10 ਜੂਨ ਨੂੰ ਵਣ ਮੰਤਰੀ ਦੇ ਹਲਕੇ ‘ਭੋਆ’ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਤੇਜ਼ ਗਰਮੀ ਦੇ ਬਾਵਜੂਦ ਅੱਜ ਸਵੇਰ ਤੋਂ ਹੀਵੱਡੀ ਗਿਣਤੀ ਜੰਗਲਾਤ ਕਾਮੇ ਨਾਅਰੇਬਾਜ਼ੀ ਕਰਦੇ ਹੋਏ ਧਰਨੇ ਵਿੱਚ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਦਰਸ਼ਨ ਸਿੰਘ ਬੇਲੂਮਾਜਰਾ, ਜਸਵੀਰ ਸਿੰਘ ਖੋਖਰ,ਧਰਮਪਾਲ ਸਿੰਘ ਲੌਟ ਤੇ ਰਾਜਪਾਲ ਲਸੋਈ ਨੇ ਕਿਹਾ ਕਿ ਪੰਜਾਬ ਸਰਕਾਰ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਵਿਚ 30-30 ਸਾਲਾਂ ਤੋਂ ਕੰਮ ਕਰਦੇ ਕਾਮਿਆਂ ਨੂੰ ਪੱਕਿਆ ਨਹੀਂ ਕੀਤਾ ਜਾ ਰਿਹਾ, ਵਿਭਾਗ ਵਿਚ ਡੇਲੀਵੇਜ ਕਾਮਿਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਕਾਮਿਆਂ ਦੇ ਪਰਿਵਾਰ ਪ੍ਰੇਸ਼ਾਨ ਹਨ, ਲੋਕਾਂ ਨਾਲ ਲਭਾਉਣੇ ਵਾਅਦੇ ਕਰਨ ਵਾਲੀ ਸਰਕਾਰ ਨੇ ਲਗਪਗ ਸਾਡੇ 4 ਸਾਲ ਬੀਤ ਜਾਣ ਦੇ ਬਾਵਜੂਦ ਜੰਗਲਾਤ ਦਾ ਇੱਕ ਵੀ ਕਾਮਾ ਪੱਕਾ ਨਹੀਂ ਕੀਤਾ। ਜੰਗਲਾਤ ਕਾਮਿਆ ਨੇ ਵਣ ਪਾਲ ਸਾਊਥ ਸਰਕਲ ਪਟਿਆਲਾ ਅਤੇ ਵਣ ਮੰਡਲ ਅਫ਼ਸਰ ਜੰਗਲੀ ਜੀਵ ਪਟਿਆਲਾ ਅਤੇ ਵਣ ਮੰਡਲ ਅਫ਼ਸਰ ਪਟਿਆਲਾ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਭੇਜਿਆ। ਉਨ੍ਹਾਂ ਫ਼ੈਸਲਾ ਕੀਤਾ ਕਿ ਜੇ ਸਰਕਾਰ ਨੇ ਤਨਖ਼ਾਹਾਂ ਜਾਰੀ ਨਾ ਕੀਤੀਆਂ ਅਤੇ ਲਗਾਤਾਰ 10 ਸਾਲ ਤੋਂ ਕੰਮ ਕਰਦੇ ਕੱਚੇ ਕਾਮੇ ਪੱਕੇ ਨਾ ਕੀਤੇ ਤਾਂ 10 ਜੂਨ ਨੂੰ ਵਣ ਮੰਤਰੀ ਪੰਜਾਬ ਦੇ ਹਲਕਾ ਭੋਆ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ।

Advertisement
Advertisement
×