DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਗਲਾਤ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਪੁਲੀਸ ਪਡ਼ਤਾਲ ਦੇ ਬਾਵਜੂਦ ਕਾਮਿਆਂ ਨੂੰ ਨਿਯੁਕਤੀ ਪੱਤਰ ਨਾ ਦੇਣ ’ਤੇ ਰੋਸ
  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਜੰਗਲਾਤ ਕਾਮੇ।
Advertisement
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਕਾਮਿਆਂ ਦੀ ਸੰਘਰਸਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ’ਤੇ ਜੰਗਲਾਤ ਵਰਕਰਾਂ ਵੱਲੋਂ ਜ਼ਿਲ੍ਹਾ ਵਣ ਮੰਡਲ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਵਣ ਮੰਡਲ ਅਫ਼ਸਰ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਨਿਯੁਕਤੀ ਪੱਤਰ ਨਾ ਦਿੱਤੇ ਤਾਂ 26 ਜੁਲਾਈ ਨੂੰ ਵਣ ਮੰਤਰੀ ਪੰਜਾਬ ਦੇ ਹਲਕੇ ਭੋਆ ਵਿਚ ਰੋਸ ਪ੍ਰਦਰਸ਼ਨ ਅਤੇ ਝੰਡਾ ਮਾਰਚ ਕੀਤਾ ਜਾਵੇਗਾ। ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਜਸਵਿੰਦਰ ਸਿੰਘ ਗਾਗਾ, ਪ੍ਰਧਾਨ ਸਤਨਾਮ ਸਿੰਘ, ਜਨਰਲ ਸਕੱਤਰ ਸਰਬਣ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਬਲਦੇਵ ਸਿੰਘ ਬਡਰੁੱਖਾਂ, ਕਰਨਪ੍ਰਤਾਪ ਸਿੰਘ, ਕਮਲਜੀਤ ਸਿੰਘ, ਸੀਆ ਰਾਮ ਨੇ ਆਖਿਆ ਕਿ ਵਿਭਾਗ ਵੱਲੋਂ ਜੰਗਲਾਤ ਕਾਮਿਆਂ ਦਾ ਮੈਡੀਕਲ ਅਤੇ ਪੁਲੀਸ ਵੈਰੀਫਿਕੇਸ਼ਨ ਕਰਵਾਉਣ ਦੇ ਬਾਵਜੂਦ ਅੱਜ ਇੱਕ ਮਹੀਨਾ ਬੀਤਣ ’ਤੇ ਵੀ ਜੰਗਲਾਤ ਕਾਮਿਆਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ। ਲਗਪਗ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਜੰਗਲਾਤ ਦਾ ਇੱਕ ਵੀ ਕਾਮਾ ਪੱਕਾ ਨਹੀਂ ਕੀਤਾ , ਜਿਸ ਕਾਰਨ ਜੰਗਲਾਤ ਕਾਮਿਆਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਜਗਪਾਲ ਸਿੰਘ, ਹੈਪੀ ਸਿੰਘ, ਮਨਜੀਤ ਸਿੰਘ, ਸੁਖਦੇਵ ਰਾਮ ਧੂਰੀ, ਗੁਰਸੇਵਕ ਸਿੰਘ ਤੇ ਜਗਸੀਰ ਸਿੰਘ ਹਾਜ਼ਰ ਸਨ।

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਜੰਗਲਾਤ ਵਰਕਰਜ਼ ਯੂਨੀਅਨ ਵਣ ਮੰਡਲ ਪਟਿਆਲਾ ਵੱਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਸੌਜਾ, ਸ਼ੇਰ ਸਿੰਘ ਸਰਹਿੰਦ, ਜਗਤਾਰ ਸਿੰਘ ਸ਼ਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਅਤੇ ਅਮਰਜੀਤ ਸਿੰਘ ਲਾਛੜੂ ਕਲਾਂ ਦੀ ਪ੍ਰਧਾਨਗੀ ਹੇਠ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰੇ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਹਰਦੇਵ ਸਿੰਘ ਧਰਮਪਾਲ ਸਿੰਘ, ਪਰਗਟ ਸਿੰਘ, ਹਰਵੀਰ ਸੁਨਾਮ, ਗੀਤ ਸਿੰਘ ਕਕਰਾਲਾ, ਕਰਮ ਸਿੰਘ ਨਾਭਾ ਅਤੇ ਕਾਮਰੇਡ ਅਮਰਜੀਤ ਸਿੰਘ ਘਨੌਰ ਨੇ ਸੰਬੋਧਨ ਕੀਤਾ। ਇਸ ਮਗਰੋਂ ਜੰਗਲਾਤ ਕਾਮਿਆਂ ਨੇ ਵਣ ਮੰਡਲ ਅਫ਼ਸਰ ਪਟਿਆਲਾ ਦੇ ਦਫ਼ਤਰ ਅੱਗੇ ਮੁਜ਼ਾਹਰੇ ਮਗਰੋਂ ਵਣ ਪਾਲ ਸਾਊਥ ਸਰਕਲ ਅਜੀਤ ਕੁਲਕਰਣੀ ਅਤੇ ਡੀਐੱਫਓ ਗੁਰਾਮਨਪ੍ਰੀਤ ਸਿੰਘ ਬੈਂਸ ਅਤੇ ਵਣ ਮੰਡਲ ਅਫ਼ਸਰ ਦੇ ਸੁਪਰਡੈਂਟ ਕ੍ਰਿਸ਼ਨ ਕੁਮਾਰ ਪਟਿਆਲਾ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ।

Advertisement

Advertisement
×