DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਗਲਾਤ ਕਾਮਿਆਂ ਦਾ ਧਰਨਾ 15 ਨੂੰ

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਪਟਿਆਲਾ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਬਣਦੀਆਂ ਮੰਗਾਂ ਨੂੰ ਮੰਨਣ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ, ਜਿਸ ਕਰਕੇ ਉਹ ਪੰਜਾਬ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼...

  • fb
  • twitter
  • whatsapp
  • whatsapp
Advertisement
ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਪਟਿਆਲਾ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਬਣਦੀਆਂ ਮੰਗਾਂ ਨੂੰ ਮੰਨਣ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ, ਜਿਸ ਕਰਕੇ ਉਹ ਪੰਜਾਬ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ 15 ਜਨਵਰੀ ਨੂੰ ਪੱਕਾ ਰੋਸ ਧਰਨਾ ਵਣ ਮੰਡਲ ਦੇ ਦਫ਼ਤਰ ਪਟਿਆਲਾ ਵਿਚ ਲਗਾਇਆ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ, ਜਨਰਲ ਸਕੱਤਰ ਸੂਬਾ ਵੀਰ ਪਾਲ ਸਿੰਘ ਬੰਮਣਾ ਨੇ ਕਿਹਾ ਕਿ 26 ਫਰਵਰੀ 2024 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਦਿੱਤਾ ਸੀ ਕਿ ਜੰਗਲਾਤ ਦੇ ਜੋ ਕਾਮੇ 10 ਸਾਲ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਦੇ ਐਕਟ ਦੇ ਨਿਯਮਾਂ ਅਨੁਸਾਰ ਪੱਕਾ ਕੀਤਾ ਜਾਵੇ ਪਰ ਸਰਕਾਰ ਨੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੀ ਕੀਤੀ ਹੈ।

Advertisement

Advertisement
Advertisement
×