ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ’ਚ ਦਾਖ਼ਲੇ ਲਈ ਫਾਰਮ 15 ਤੋਂ
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ ਮੁਹਾਲੀ ਲਈ ਆਨਲਾਈਨ ਦਾਖਲਾ ਫਾਰਮ 15 ਅਕਤੂਬਰ 2025 ਤੋਂ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸੰਸਥਾ ਦੀ ਸਥਾਪਨਾ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ...
Advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ ਮੁਹਾਲੀ ਲਈ ਆਨਲਾਈਨ ਦਾਖਲਾ ਫਾਰਮ 15 ਅਕਤੂਬਰ 2025 ਤੋਂ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸੰਸਥਾ ਦੀ ਸਥਾਪਨਾ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕਾਦਮੀ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਸਰਵਿਸਜ਼ ਸਿਲੈਕਸ਼ਨ ਬੋਰਡ ਲਈ ਤਿਆਰ ਕਰਨ ਲਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਅਤੇ ਦਾਖ਼ਲਾ ਪ੍ਰਕਿਰਿਆ ਬਾਰੇ ਮੁਕੰਮਲ ਜਾਣਕਾਰੀ www.mrsafpi.punjab.gov.in ’ਤੇ ਵੀ ਉਪਲਬਧ ਹੈ।
Advertisement
Advertisement
×