DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ Akali Dal ਦੀ ਸਰਕਾਰ ਬਣਾਓ: Sukhbir Badal

Congress ਅਤੇ AAP ਸਰਕਾਰਾਂ ਨੇ ਪੰਜਾਬ ਨੂੰ ਹਰ ਫਰੰਟ ’ਤੇ ਪਛਾੜਿਆ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਬਾਬਾ ਫਕੀਰੀਆ ਦਾਸ ਨੂੰ ਸਮਰਪਿਤ ਕਬੱਡੀ ਕੱਪ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ 2027 ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਥਾਪਤ ਕੀਤੀ ਜਾਵੇ।

ਸਾਬਕਾ ਉਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਦੌਰਾਨ ਹੋਇਆ ਹੈ, ਜਦੋਂ ਕਿ ਪਿਛਲੇ 9 ਸਾਲਾਂ ਵਿੱਚ ਕਾਂਗਰਸ ਅਤੇ ਆਪ ਸਰਕਾਰਾਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਰੋਧੀ ਦਿੱਲੀ ਵਾਲੀਆਂ ਸਾਰੀਆਂ ਪਾਰਟੀਆਂ ਦੀ ਥਾਂ ਪੰਜਾਬ ਦੀ ਖੇਤਰੀ ਪਾਰਟੀ ਦੀ ਸਰਕਾਰ ਨੂੰ ਹੀ ਮੌਕੇ ਦਿੱਤਾ ਜਾਵੇ। ਉਨ੍ਹਾਂ ਨਵੇਂ ਤਜਰਬਿਆਂ ਤੋਂ ਖਹਿੜਾ ਛੁਡਾਉਣ ਲਈ ਵੀ ਕਿਹਾ।

Advertisement

ਉਨ੍ਹਾਂ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਅੰਤਰਰਾਸ਼ਟਰੀ ਕਬੱਡੀ ਕੱਪ ਦੁਬਾਰਾ ਸ਼ੁਰੂ ਕੀਤੇ ਜਾਣਗੇ ਅਤੇ ਇੱਕ ਕਬੱਡੀ ਕੱਪ ਘਰਾਚੋਂ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਘਰਾਚੋਂ ਵਿੱਚ ਨਵੀਨਤਮ ਸਟੇਡੀਅਮ ਬਣਾਉਣ ਦਾ ਵਾਅਦਾ ਵੀ ਕੀਤਾ।

Advertisement

ਇਸ ਮੌਕੇ ਹਲਕਾ ਇੰਚਾਰਜ ਸੰਗਰੂਰ ਅਰਵਿੰਦ ਖੰਨਾ, ਹਲਕਾ ਇੰਚਾਰਜ ਸੁਨਾਮ ਵਿਨਰਜੀਤ ਸਿੰਘ ਗੋਲਡੀ, ਬਾਬਾ ਹਰਜਿੰਦਰ ਪ੍ਰਕਾਸ਼, ਗੁਰਨੈਬ ਸਿੰਘ ਘਰਾਚੋਂ, ਹਰਜਿੰਦਰ ਸਿੰਘ ਜਲਾਣ, ਰੁਪਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

Advertisement
×