ਮਾਲੇਰਕੋਟਲਾ: ਜ਼ਿਲ੍ਹਾ ਮਾਲੇਰਕੋਟਲਾ ਦੀ ਨਵੀਂ ਜ਼ਿਲ੍ਹਾ ਪੱਧਰੀ ਗਤਕਾ ਐਸੋਸੀਏਸ਼ਨ ਦੇ ਗਠਨ ਮੌਕੇ ਕੌਮੀ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਰੀਬ ਦੋ ਦਹਾਕੇ ਪਹਿਲਾਂ ਲੁਪਤ ਹੋਣ ਵੱਲ ਵਧ ਰਹੀ ਸਿੱਖ ਜੰਗਜੂ ਕਲਾ ਗਤਕਾ ਤੇ ਵਿਰਾਸਤੀ ਸ਼ਸਤਰ ਵਿੱਦਿਆ ਅੱਜ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਯਤਨਾਂ ਸਦਕਾ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਸਰਬਸੰਮਤੀ ਨਾਲ ਹੋਈ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਚੋਣ ਦੌਰਾਨ ਪਰਦੀਪ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਪ੍ਰਧਾਨ, ਦਲਜੀਤ ਸਿੰਘ ਸਾਬਕਾ ਕਮਾਂਡੈਂਟ ਸੀਨੀਅਰ ਮੀਤ ਪ੍ਰਧਾਨ, ਸੰਤੋਖ ਸਿੰਘ, ਬਲਜਿੰਦਰ ਸਿੰਘ ਅਤੇ ਜਸਵੰਤ ਸਿੰਘ ਮੀਤ ਪ੍ਰਧਾਨ, ਕਰਮਜੀਤ ਸਿੰਘ ਸਿੱਧੂ ਸਕੱਤਰ ਜਨਰਲ, ਆਤਮਾ ਸਿੰਘ, ਅਤੇ ਦਲਜੀਤ ਸਿੰਘ ਵੜੈਚ ਜਨਰਲ ਸਕੱਤਰ, ਬਲਵਿੰਦਰ ਸਿੰਘ ਸਕੱਤਰ, ਹੁਸ਼ਿਆਰ ਸਿੰਘ ਰਾਣੂ ਪ੍ਰੈੱਸ ਸਕੱਤਰ, ਰਾਜਪਾਲ ਸਿੰਘ ਵਧੀਕ ਸਕੱਤਰ, ਦਵਿੰਦਰ ਸਿੰਘ ਵਿੱਤ ਸਕੱਤਰ, ਕੁਲਬੀਰ ਸਿੰਘ ਸੋਹੀ ਤੇ ਭੁਪਿੰਦਰ ਸਿੰਘ ਜਥੇਬੰਦਕ ਸਕੱਤਰ, ਪਲਵਿੰਦਰ ਸਿੰਘ ਖਾਲਸਾ ਅਤੇ ਬਲਵਿੰਦਰ ਸਿੰਘ ਦੋਵੇਂ ਸੰਯੁਕਤ ਸਕੱਤਰ ਚੁਣੇ ਗਏ। -ਨਿੱਜੀ ਪੱਤਰ ਪ੍ਰੇਰਕ