ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਬਲਾਕ ਸਮਿਤੀ ਦੇ ਸਾਬਕਾ ਮੈਂਬਰ ਬਿਕਰਜੀਤ ਸਿੰਘ ਭੱਟੀ ਕਾਂਝਲਾ (38) ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਤੇ ਉਨ੍ਹਾਂ ਦੇ ਦੇਹਾਂਤ ਕਾਰਨ ਪਿੰਡ ਕਾਂਝਲਾ ਵਿੱਚ ਸੋਗ ਦੀ ਲਹਿਰ ਹੈ। ਬਿਕਰਜੀਤ ਸਿੰਘ ਭੱਟੀ ਦੀ ਮੌਤ ’ਤੇ ਬਾਬਾ ਸੁਖਦੇਵ ਸਿੰਘ, ਬਾਬਾ ਪਰਮਜੀਤ ਸਿੰਘ, ਗੁਰਸੇਵ ਸਿੰਘ, ਸਰਪੰਚ ਅਮਨਦੀਪ ਸਿੰਘ ਕਾਂਝਲਾ, ਜਗਤਾਰ ਸਿੰਘ ਕਲੇਰ, ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਦਰਬਾਰਾ ਸਿੰਘ ਕਲੇਰ, ਨਿਰਭੈ ਸਿੰਘ ਕਲੇਰ ਤੇ ਭਗਵੰਤ ਰਾਏ ਜੋਸ਼ੀ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।