ਸਾਬਕਾ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਸ਼ੇਰਪੁਰ ਦਾ ਦੌਰਾ
ਬੀਰਬਲ ਰਿਸ਼ੀ
ਸ਼ੇਰਪੁਰ, 7 ਜੁਲਾਈ
ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੁਪਹਿਰ ਸਮੇਂ ਸ਼ੇਰਪੁਰ ਪੁੱਜੇ ਜਿੱਥੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਇਕੱਤਰ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀਆਂ ਇਕਾਈਆਂ ਦੇ ਗਠਿਨ ਅਤੇ ਪਾਰਟੀ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਤਕੜੇ ਹੋ ਕੇ ਲੋਕਾਂ ’ਚ ਵਿਚਰਨ ਲਈ ਕਿਹਾ। ਇਕੱਤਰ ਸਮੂਹ ਕਾਂਗਰਸੀਆਂ ਸਮੇਤ ਸ੍ਰੀ ਸਿੰਗਲਾ ਨੇ ਸ਼ੇਰਪੁਰ ਦੇ ਨੌਜਵਾਨ ਆਗੂ ਪਰਗਟਪ੍ਰੀਤ ਸਿੰਘ ਦੀ ਪਤਨੀ ਸੁਖਜਿੰਦਰ ਕੌਰ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟਾਇਆ। ਸਾਬਕਾ ਮੰਤਰੀ ਸ੍ਰੀ ਸਿੰਗਲਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੇ ਘਰ ਪੁੱਜੇ ਅਤੇ ਕਿਸਾਨੀ ਕਿੱਤੇ ਨਾਲ ਸਬੰਧਤ ਉਨ੍ਹਾਂ ਦੇ ਛੋਟੇ ਭਰਾ ਗਬਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਨਚੇਤ ਮੌਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਇਸ ਮੌਕੇ ਬਲਾਕ ਪ੍ਰਧਾਨ ਜਸਮੇਲ ਸਿੰਘ ਬੜ੍ਹੀ, ਯੂਥ ਆਗੂ ਬਨੀ ਖਹਿਰਾ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।