ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ Municipal Council ਚੋਣਾਂ ਦੀ ਰਣਨੀਤੀ ਘੜੀ
ਵਿਜੈ ਇੰਦਰ ਸਿੰਗਲਾ ਨੇ ਵਰਕਰਾਂ ਨੂੰ ਹੁਣੇ ਤੋਂ ਹੀ ਚੋਣ ਮੈਦਾਨ ਵਿੱਚ ਡਟਣ ਦਾ ਸੱਦਾ ਦਿੱਤਾ
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਵਾਨੀਗੜ੍ਹ ਵਿੱਚ ਨਗਰ ਕੌਂਸਲ ਚੋਣਾਂ ਦੀ ਤਿਆਰੀ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਚੋਣ ਰਣਨੀਤੀ ਘੜਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਨੂੰ ਪੂਰੀ ਤਨਦੇਹੀ ਨਾਲ ਲੜੇਗੀ। ਸਿੰਗਲਾ ਨੇ ਭਰੋਸਾ ਜਤਾਇਆ ਕਿ ਪਾਰਟੀ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਾਂਗ ਨਗਰ ਕੌਂਸਲ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।
ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਪੱਖੋਂ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਲੋਕ ਹੁਣ ਮੁੜ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਇਸ ਮੌਕੇ ਰਣਜੀਤ ਸਿੰਘ ਤੂਰ, ਸੁਖਵਿੰਦਰ ਪਾਲ ਸਿੰਘ ਤੂਰ, ਗੁਰਦੀਪ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਾਬਦੀਆ, ਹਰਵਿੰਦਰ ਕੌਰ, ਗੁਰਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ ਕੰਧੋਲਾ, ਹਰਦੀਪ ਸਿੰਘ ਤੂਰ, ਵਰਿੰਦਰ ਮਿੱਤਲ, ਤੇਜੀ, ਸੰਜੂ ਵਰਮਾ, ਸਵਰਨ ਸਿੰਘ, ਹਰਪ੍ਰੀਤ ਸਿੰਘ ਬਾਜਵਾ ਅਤੇ ਗੋਲਡੀ ਕਾਕੜਾ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਸਾਬਕਾ ਮੰਤਰੀ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਸਰਗਰਮੀਆਂ ਤੇਜ਼ ਕਰਨ ਦੀ ਅਪੀਲ ਕੀਤੀ।

