ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।...
ਬੀਬੀ ਭੱਠਲ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।
Advertisement
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਬੀਬੀ ਭੱਠਲ ਨੇ ਆਪਣੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਇਹ ਚੋਣਾਂ ਆਪਣੇ ਸਮੇਂ ਤੋਂ ਲੇਟ ਹੋ ਰਹੀਆਂ ਹਨ ਪਰ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਨਾਲ ਸੰਬੰਧਿਤ ਸਾਰੇ ਜ਼ੋਨਾਂ ਵਿੱਚ ਮਿਹਨਤੀ ਅਤੇ ਨਿਡਰ ਉਮੀਦਵਾਰ ਖੜੇ ਕੀਤੇ ਜਾਣਗੇ।
ਸਾਬਕਾ ਮੁੱਖ ਮੰਤਰੀ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜ਼ਨਾਜ਼ਾ ਨਿਕਲ ਰਿਹਾ ਹੈ। ਕਤਲ, ਲੁੱਟ ਖੋਹ ਦੀਆਂ ਵਾਰਦਾਤਾਂ ਦਿਨੋ ਦਿਨ ਵੱਧ ਰਹੀਆਂ ਹਨ ਅਤੇ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ  ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਇੱਕ ਵੱਡੀ ਲੀਡ ਪ੍ਰਾਪਤ ਕਰਕੇ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ।
Advertisement
Show comments