DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਬਕਾ ਕੌਂਸਲ ਪ੍ਰਧਾਨ ਸਾਥੀਆਂ ਸਣੇ ਕਾਂਗਰਸ ’ਚ ਸ਼ਾਮਲ

ਨਗਰ ਕੌਂਸਲ ਚੋਣਾਂ ਵਿੱਚ ਮੁਹੰਮਦ ਜਾਵੇਦ ਨੂੰ ਟਿਕਟ ਦੇਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਇਸਹਾਕ ਸਾਕਾ ਤੇ ਮੁਹੰਮਦ ਜਾਵੇਦ ਦਾ ਕਾਂਗਰਸ ਵਿਚ ਸਵਾਗਤ ਕਰਦੇ ਹੋਏ ਬੀਬਾ ਨਿਸ਼ਾਤ ਅਖਤਰ ਅਤੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ।
Advertisement

ਨਗਰ ਕੌਂਸਲ ਚੋਣਾਂ ਦੀ ਚਰਚਾ ਦੌਰਾਨ ਨਗਰ ਕੌਂਸਲ ਮਾਲੇਰਕੋਟਲਾ ਦੇ ਸਾਬਕਾ ਪ੍ਰਧਾਨ ਮੁਹੰਮਦ ਇਸਹਾਕ ਸਾਕਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਮੈਂਬਰ ਮੁਹੰਮਦ ਜਾਵੇਦ ਵੀ ਮੌਜੂਦ ਸਨ। ਹਾਲੇ ਦੋ ਦਿਨ ਪਹਿਲਾਂ ਹੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਸ਼ਿਫ ਕੁਰੈਸ਼ੀ ਪ੍ਰਿੰਸ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਸਾਬਕਾ ਪ੍ਰਧਾਨ ਇਸਹਾਕ ਸਾਕਾ ਅਤੇ ਉਨ੍ਹਾਂ ਦੇ ਪੁਤਰ ਮੁਹੰਮਦ ਜਾਵੇਦ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਵੱਲੋਂ ਆਪਣੇ ਘਰ ਸਾਹਮਣੇ ਕਰਵਾਏ ਸਮਾਗਮ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਬੀਬਾ ਨਿਸ਼ਾਤ ਅਖਤਰ ਅਤੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਾਲ 2003 ਤੋਂ 2015 ਤੱਕ ਲਗਾਤਰ ਨਗਰ ਕੌਂਸਲ ਮਾਲੇਰਕੋਟਲਾ ਦੇ ਕੌਂਸਲਰ ਰਹੇ ਸਾਬਕਾ ਪ੍ਰਧਾਨ ਇਸਹਾਕ ਸਾਕਾ ਦੇ ਪੁੱਤਰ ਮੁਹੰਮਦ ਜਾਵੇਦ ਨੂੰ ਹਾਲੇ ਦੋ ਹਫਤੇ ਪਹਿਲਾਂ ਹੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਕਾਂਗਰਸ ਆਗੂਆਂ ਨੇ ਪਿਓ-ਪੁੱਤ ਦੀ ਜੋੜੀ ਨੂੰ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਪਾਰਟੀ ਵਿੱਚ ਸਵਾਗਤ ਕੀਤਾ। ਬੀਬਾ ਨਿਸ਼ਾਤ ਅਖਤਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਅਗਾਮੀ ਨਗਰ ਕੌਂਸਲ ਚੋਣਾਂ ਵਿਚ ਮੁਹੰਮਦ ਜਾਵੇਦ ਵਾਰਡ ਨੰਬਰ 2 ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੁੱਖ ਬੁਲਾਰੇ ਮੁਹੰਮਦ ਅਨਵਰ ਮਹਿਬੂਬ, ਬੁਲਾਰੇ ਮਹਿਮੂਦ ਰਾਣਾ, ਹਾਜੀ ਮੁਹੰਮਦ ਹੁਸੈਨ ਲਾਲੀ ਅਤੇ ਪੀ ਏ ਮੁਹੰਮਦ ਤਾਰਿਕ ਆਦਿ ਮੌਜੂਦ ਸਨ।

Advertisement

ਵਾਟਰ ਸਪਲਾਈ ਸੀਵਰਮੈਨ ਯੂਨੀਅਨ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਸੰਜੂ ਪ੍ਰਧਾਨ ਕਾਂਗਰਸ ਨੂੰ ਛੱਡ ਕੇ ਆਪਣੇ ਦਰਜਨਾਂ ਸਾਥੀਆਂ ਸਮੇਤ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕਾ ਨੀਨਾ ਮਿੱਤਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਪੂਰੇ ਮਾਣ-ਸਨਮਾਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਨੂੰ ਪਹਿਲਾਂ ਵੀ ਮੰਗ ਭੇਜੀ ਗਈ ਹੈ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਸ ਮਸਲੇ ਨੂੰ ਮੁੜ ਉਠਾਇਆ ਜਾਵੇਗਾ। ਇਸ ਮੌਕੇ ਕੋਆਰਡੀਨੇਟਰ ਵਿਜੈ ਮੈਨਰੋ, ਸੀਨੀਅਰ ਆਗੂ ਅਜੈ ਮਿੱਤਲ, ਅਮਰਿੰਦਰ ਮੀਰੀ ਯੂਨੀਅਨ ਵੱਲੋਂ ਜਗਵਿੰਦਰ ਸਿੰਘ, ਕ੍ਰਿਸ਼ਨ ਲਾਲ, ਜਸਵੀਰ ਸਿੰਘ ਜੱਸੀ, ਵਰਿੰਦਰ ਸਿੰਘ, ਤੇਜਵਿੰਦਰ ਸਿੰਘ, ਦਲਵਿੰਦਰ ਸਿੰਘ, ਹਰਵਿੰਦਰ ਸਿੰਘ, ਹੈਪੀ, ਸੋਨੀ, ਬਾਬੂ, ਸਾਗਰ, ਹਰਦੀਪ, ਸੰਜੇ, ਜਤਿੰਦਰ ਸ਼ਰਮਾ, ਸੰਦੀਪ ਜੋਸ਼ੀ, ਅਮਰੀਕ ਸਿੰਘ, ਜਸਵਿੰਦਰ ਸਿੰਘ, ਗੁਰਜੰਟ, ਲਾਲੀ ਤੋਂ ਇਲਾਵਾ ਹੋਰ ਕੱਚੇ ਮੁਲਾਜ਼ਮ ਮੌਜੂਦ ਸਨ।

Advertisement

Advertisement
×