DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਬਕਾ ਮੰਤਰੀ ਜੇਲ੍ਹ ’ਚ ਟਰੱਕ ਅਪਰੇਟਰਾਂ ਨੂੰ ਮਿਲੇ

ਪ੍ਰਸ਼ਾਸਨ ਤੋਂ ਟਰੱਕ ਅਪਰੇਟਰਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਸੰਗਰੂਰ ਜੇਲ੍ਹ ’ਚ ਬੰਦ ਟਰੱਕ ਅਪਰੇਟਰਾਂ ਨੂੰ ਮਿਲ ਕੇ ਆਉਂਦੇ ਹੋਏ।
Advertisement

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸੰਗਰੂਰ ਜੇਲ੍ਹ ਵਿੱਚ ਬੰਦ ਲਗਪਗ ਢਾਈ ਦਰਜਨ ਅਪਰੇਟਰਾਂ ਨਾਲ ਮੁਲਾਕਾਤ ਕਰਨ ਉਪਰੰਤ ਅਪਰੇਟਰਾਂ ਖ਼ਿਲਾਫ਼ ਦਰਜ ਹੋਏ ਪੁਲੀਸ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਸਾਬਕਾ ਮੰਤਰੀ ਸਿੰਗਲਾ ਨੇ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਟਰੱਕ ਅਪਰੇਟਰਾਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਦੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋਏ ਟਕਰਾਅ ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਜ਼ਬਰਦਸਤੀ ਕਰਨ ਦੀ ਥਾਂ ਇਹ ਮਸਲਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ‘ਆਪ’ਦੀ ਧੜੇਬਾਜੀ ਦਾ ਖਮਿਆਜ਼ਾ ਟਰੱਕ ਅਪਰੇਟਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਤੂਰ ਤੇ ਹੋਰ ਆਗੂ ਹਾਜ਼ਰ ਸਨ।

Advertisement
Advertisement
×