ਸਾਬਕਾ ਵਿਧਾਇਕ ਗੋਲਡੀ ਨੇ ਬੱਸ ਸਟੈਂਡ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਹੀ ਜਿੱਤੇਗੀ : ਗੋਲਡੀ
Advertisement
ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਬੱਸ ਸਟੈਂਡ ਰੋਡ 'ਤੇ ਪਹੁੰਚ ਕੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਜੋ ਬੱਸ ਸਟੈਂਡ ਰੋਡ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾ ਸਕੇ। ਦਰਅਸਲ, ਬੱਸ ਸਟੈਂਡ ਰੋਡ ਉੱਤੇ ਪਿਛਲੇ ਕਈ ਦਿਨਾਂ ਤੋਂ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਬੰਦ ਪਿਆ ਸੀ, ਜਿਸ ਕਾਰਨ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇਸ ਰੋਡ ਉੱਪਰ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਸੀ।
ਗੋਲਡੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੇ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਵਾਰਡਾਂ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ। ਜਿੱਥੇ ਵਿਕਾਸ ਦੇ ਕੰਮ ਨਹੀਂ ਹੋ ਰਹੇ ਜਾਂ ਜਿਹੜੇ ਅੱਧ-ਵਿਚਕਾਰ ਲਟਕ ਰਹੇ ਹਨ, ਉਨ੍ਹਾਂ ਬਾਰੇ ਜਾਣਕਾਰੀ ਲੈਣ ਉਪਰੰਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ।
Advertisement
ਉਨ੍ਹਾਂ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਵੇਂ ਪੰਜਾਬ ਅੰਦਰ 'ਆਪ' ਪਾਰਟੀ ਦੀ ਸਰਕਾਰ ਹੈ, ਫਿਰ ਵੀ ਉਹ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣਗੇ। ਉਨ੍ਹਾਂ ਕਿਹਾ ਕਿ ਧੂਰੀ ਅੰਦਰ ਜਲਦ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਲਈ ਚੰਗੇ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਹੀ ਜਿੱਤ ਪ੍ਰਾਪਤ ਕਰੇਗੀ।
Advertisement
Advertisement
×

