DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਹਿਰ ਦੀ ਮੁਰੰਮਤ ਦਾ ਨੀਂਹ ਦਾ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੋਟੜਾ ਲੇਹਲ ਵਿੱਚ ਘੱਗਰ ਬਰਾਂਚ ਨਹਿਰ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਆਖਿਆ ਕਿ 25 ਕਿਲੋਮੀਟਰ ਲੰਬੀ ਇਸ ਨਹਿਰ ਦੀ ਮੁਰੰਮਤ ਦਾ ਕੰਮ 15 ਦਿਨਾਂ ਵਿੱਚ ਪੂਰੀ ਤਰ੍ਹਾਂ ਮੁਕੰਮਲ...

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਬਰਿੰਦਰ ਗੋਇਲ ਨਹਿਰ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।
Advertisement

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੋਟੜਾ ਲੇਹਲ ਵਿੱਚ ਘੱਗਰ ਬਰਾਂਚ ਨਹਿਰ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਆਖਿਆ ਕਿ 25 ਕਿਲੋਮੀਟਰ ਲੰਬੀ ਇਸ ਨਹਿਰ ਦੀ ਮੁਰੰਮਤ ਦਾ ਕੰਮ 15 ਦਿਨਾਂ ਵਿੱਚ ਪੂਰੀ ਤਰ੍ਹਾਂ ਮੁਕੰਮਲ ਹੋ ਜਾਵੇਗਾ। ਸ੍ਰੀ ਗੋਇਲ ਨੇ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਲਗਪਗ 80 ਲੱਖ ਰੁਪਏ ਖਰਚੇ ਜਾਣਗੇ। ਨਹਿਰ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ, ਜਿਸ ਨਾਲ ਉਨ੍ਹਾਂ ਦੀਆਂ ਸਿੰਜਾਈ ਸਮੱਸਿਆਵ ਹਮੇਸ਼ਾ ਲਈ ਦੂਰ ਹੋ ਜਾਵੇਗੀ ਅਤੇ ਖੇਤੀ ਉਪਜ ਵਿਚ ਵਾਧਾ ਹੋਵੇਗਾ। ਮੰਤਰੀ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਾਕੇਸ਼ ਗੁਪਤਾ, ਗੁਰਲਾਲ ਸਿੰਘ, ਪੰਚ ਅਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Advertisement

Advertisement
Advertisement
×