DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਾਰਕੀਟ ਕਮੇਟੀ ਚੀਮਾ ਦੇ ਦਫ਼ਤਰ ਦਾ ਨੀਂਹ ਪੱਥਰ

ਆਧੁਨਿਕ ਇਮਾਰਤ 2.99 ਕਰੋੜ ਦੀ ਲਾਗਤ ਬਣੇਗੀ: ਅਰੋੜਾ

  • fb
  • twitter
  • whatsapp
  • whatsapp
featured-img featured-img
ਮਾਰਕੀਟ ਕਮੇਟੀ ਚੀਮਾ ਦੇ ਦਫ਼ਤਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਇਮਾਰਤ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ।

ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਮਾਰਕੀਟ ਕਮੇਟੀ ਚੀਮਾ ਦੇ ਨਵੇਂ ਦਫ਼ਤਰ ਦੀ ਇਮਾਰਤ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਨਵੀਂ ਇਮਾਰਤ ਦੇ ਨਿਰਮਾਣ ਨਾਲ ਮਾਰਕੀਟ ਕਮੇਟੀ ਨਾਲ ਸਬੰਧਤ ਕੰਮਾਂ ਲਈ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਖੇਤੀਬਾੜੀ ਨਾਲ ਸਬੰਧਤ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਹਤਰ ਅਤੇ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤੇ ਨਵਾਂ ਦਫ਼ਤਰ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਿੰਡਾਂ ਦੇ ਪੰਚ ਤੇ ਸਰਪੰਚ ਹਾਜ਼ਰ ਸਨ।

Advertisement

‘ਜਮਹੂਰੀਅਤ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ’

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਆਸੀ ਅਤੇ ਵਿਚਾਰਧਾਰਕ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਕਿਸੇ ਵੀ ਵਿਅਕਤੀ ਵਿਰੁੱਧ ਹਿੰਸਕ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

Advertisement

Advertisement
×