ਪਿੰਡ ਸੰਗਤਪੁਰਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਵ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਸ਼ਿਵ ਮੰਦਰ ਕਮੇਟੀ ਸੰਗਤਪੁਰਾ ਵੱਲੋਂ ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਯਾਤਰਾ ਦੌਰਾਨ ਵੱਖ-ਵੱਖ ਪੜਾਵਾਂ ’ਤੇ ਕਵੀਸ਼ਰਾਂ ਨੇ ਭਗਵਾਨ ਸ਼ਿਵ ਦੀ ਜੀਵਨੀ, ਲੀਲਾਵਾਂ ਅਤੇ ਮਹੱਤਵ ਨਾਲ ਜੁੜੇ ਪ੍ਰਸੰਗ ਸੁਣਾਏ। ਇਸ ਮੌਕੇ ਵਿੱਤ ਮੰਤਰੀ ਸ੍ਰੀ ਚੀਮਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ। ਪਿੰਡ ਵਾਸੀਆਂ ਨੇ ਵਿੱਤ ਮੰਤਰੀ ਦਾ ਭਰਵਾਂ ਸਵਾਗਤ ਕੀਤਾ। ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ। ਸਮਾਗਮ ਵਿੱਚ ਹਰਪਾਲ ਸਿੰਘ ਸਰਪੰਚ, ਸੰਗਤਪੁਰਾ, ਕੁਲਦੀਪ ਸਿੰਘ ਸੰਗਤਪੁਰਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਲਹਿਰਾਗਾਗਾ, ਬੱਬੂ ਸਿੰਘ, ਗੁਰਪਾਲ ਸਿੰਘ ਨਿੱਕਾ, ਸਾਬਕਾ ਸਰਪੰਚ ਅਮਰਜੀਤ ਸਿੰਘ ਧਾਲੀਵਾਲ ਅਤੇ ਦੀਪੂ ਸ਼ਰਮਾ ਤੋਂ ਇਲਾਵਾ ਪਿੰਡ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

