ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਢੱਡਰੀਆਂ ’ਚ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਤੋਂ 13.54 ਕਰੋੜ ਰੁਪਏ ਮਨਜ਼ੂਰ ਕਰਵਾਏ
ਨੀਂਹ ਪੱਥਰ ਰੱਖਣ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ। -ਫੋਟੋ: ਲਾਲੀ
Advertisement
ਲੌਂਗੋਵਾਲ ਨੇੜਲੇ ਪਿੰਡ ਢੱਡਰੀਆਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮਨਜ਼ੂਰ ਕਰਵਾਈ ਹੈ। ਕਰੀਬ 13.54 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ।

ਸਮਾਗਮ ਵਿਚ ਇਲਾਕੇ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਤਰੱਕੀ ਪੱਖੋਂ ਪਛੜਿਆ ਰਿਹਾ ਇਹ ਇਲਾਕਾ ਅੱਜ ਵਿਕਾਸ ਦੀ ਨਵੀਂ ਅੰਗੜਾਈ ਲੈ ਰਿਹਾ ਹੈ ਜੋ ਕਿ ਇਲਾਕੇ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਇਸ ਸੰਸਥਾ ਦੀ ਮਨਜ਼ੂਰੀ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਪੂਰਨ ਮਨੁੱਖ ਦੀ ਕਲਪਨਾ ਲਈ ਪ੍ਰਮਾਤਮਾ ਦਾ ਨਾਮ ਅਤੇ ਵਿੱਦਿਆ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ।

Advertisement

ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਇਸ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 13.54 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਆਈ ਟੀ ਆਈ ਨੂੰ ਇੱਕ ਸਾਲ ਵਿਚ ਚਾਲੂ ਕਰਨ ਦਾ ਟੀਚਾ ਹੈ, ਜਿਸ ਨਾਲ ਇਲਾਕੇ ਦੇ ਵਿਕਾਸ ਅਤੇ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ। ਵੱਖ-ਵੱਖ ਨਵੇਂ ਯੁੱਗ ਦੇ ਕੋਰਸਾਂ ਵਿਚ ਕਰੀਬ 300 ਨੌਜ਼ਵਾਨਾਂ ਨੂੰ ਸਿਖਲਾਈ ਸਹੂਲਤਾਂ ਪ੍ਰਦਾਨ ਕਰੇਗੀ। ਇਹ ਸੰਸਥਾ ਇਲਾਕੇ ਦੇ ਆਲੇ ਦੁਆਲੇ ਦੇ ਪੇਂਡੂ ਖਾਸ ਕਰਕੇ 15 ਪਿੰਡਾਂ ਲਈ ਇੱਕ ਹੁਨਰ ਵਿਕਾਸ ਕੇਂਦਰ ਵਜੋਂ ਕੰਮ ਕਰੇਗੀ ਅਤੇ ਰੁਜ਼ਗਾਰ ਪੈਦਾ ਕਰਨ ਅਤੇ ਆਰਥਿਕ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਵੇਗੀ। ਸਮਾਗਮ ਦੌਰਾਨ ਇਲਾਕੇ ਦੀਆਂ ਪੰਚਾਇਤਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਅਤੇ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਮੌਕੇ ਚਰਨਜੋਤ ਸਿੰਘ ਵਾਲੀਆ ਐੱਸ ਡੀ ਐੱਮ ਸੰਗਰੂਰ ਅਤੇ ਆਪ ਆਗੂ, ਇਲਾਕੇ ਦੇ ਪੰਚ-ਸਰਪੰਚ ਵੀ ਮੌਜੂਦ ਸਨ।

Advertisement
Show comments