ਚੋਰੀ ਦੇ ਮੋਟਰਸਾਈਕਲਾਂ ਤੇ ਮੋਬਾਈਲਾਂ ਸਣੇ ਚਾਰ ਕਾਬੂ
ਨਿੱਜੀ ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ ਸੁਨਾਮ ਪੁਲੀਸ ਨੇ ਚੋਰੀ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਸਥਾਨਕ ਰੋਜ਼ ਗਾਰਡਨ ਨੇੜੇ ਗਸ਼ਤ...
Advertisement
ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ
Advertisement
ਸੁਨਾਮ ਪੁਲੀਸ ਨੇ ਚੋਰੀ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਸਥਾਨਕ ਰੋਜ਼ ਗਾਰਡਨ ਨੇੜੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਖਡਿਆਲ ਰੋਡ ਸੂਏ ਦੇ ਪੁਲ ’ਤੇ ਚੋਰੀ ਕੀਤੇ ਗਏ ਮੋਟਰਸਾਈਕਲ ਅਤੇ ਖੋਹੇ ਗਏ ਮੋਬਾਈਲ ਫ਼ੋਨ ਵੇਚਣ ਜਾ ਰਹੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਦੋ ਮੋਟਰਸਾਈਕਲ ਅਤੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਗਏ। ਨੌਜਵਾਨਾਂ ਦੀ ਪਛਾਣ ਸੂਰਤ ਸਿੰਘ ਉਰਫ਼ ਗੱਗੂ, ਖੁਸ਼ਪ੍ਰੀਤ ਸਿੰਘ ਉਰਫ਼ ਖ਼ੁਸ਼ੀ, ਬਲਕਾਰ ਸਿੰਘ ਤਿੰਨੋ ਵਾਸੀਆਨ ਖਡਿਆਲ, ਵਿਨੋਦ ਕੁਮਾਰ ਵਾਸੀ ਪਿੰਡ ਗੋਬਿੰਦਗੜ੍ਹ ਜੇਜੀਆਂ ਵਜੋਂ ਹੋਈ, ਜਦੋਂ ਕਿ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਬਿਗੜਵਾਲ ਦੀ ਗ੍ਰਿਫ਼ਤਾਰੀ ਬਾਕੀ ਹੈ।
Advertisement
×