ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੀਖ ਮੰਗਦੇ ਚਾਰ ਬੱਚੇ ਛੁਡਾਏ

ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਾਜੈਕਟ ਜੀਵਨਜੋਤ 2.0 ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਟਾਸਕ ਟੀਮ ਵੱਲੋਂ ਜ਼ਿਲ੍ਹੇ ਅੰਦਰ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਦੌਰਾਨ ਮਾਲੇਰਕੋਟਲਾ ’ਚ ਭੀਖ ਮੰਗਦੇ ਤਿੰਨ ਬੱਚੇ ਬਚਾਏ ਗਏ। ਸਹਾਇਕ ਕਮਿਸ਼ਨਰ...
Advertisement

ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਾਜੈਕਟ ਜੀਵਨਜੋਤ 2.0 ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਟਾਸਕ ਟੀਮ ਵੱਲੋਂ ਜ਼ਿਲ੍ਹੇ ਅੰਦਰ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਦੌਰਾਨ ਮਾਲੇਰਕੋਟਲਾ ’ਚ ਭੀਖ ਮੰਗਦੇ ਤਿੰਨ ਬੱਚੇ ਬਚਾਏ ਗਏ। ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਰੈਸਕਿਊ ਕੀਤੇ ਤਿੰਨੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੀ ਕਾਊਂਸਲਿੰਗ ਕਰਨ ਉਪਰੰਤ ਬੱਚੇ ਉਨ੍ਹਾਂ ਹਵਾਲੇ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ ਜਿਸ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ਼ ਤੇ ਪ੍ਰਾਜੈਕਟ ਅਫਸਰ, ਪੁਲੀਸ ਵਿਭਾਗ, ਸਿਹਤ ਵਿਭਾਗ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਸ੍ਰੀ ਬਾਂਸਲ ਨੇ ਦੱਸਿਆ ਕਿ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀਐਨਏ ਟੈਸਟ ਵੀ ਕਰਵਾਏ ਜਾਣਗੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਧੂਰੀ (ਪਵਨ ਕੁਮਾਰ ਵਰਮਾ): ਸ਼ਹਿਰ ਧੂਰੀ ਵਿੱਚ ਜਿਲਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟਾਸਕ ਟੀਮ ਵੱਲੋਂ ਵੱਖ-ਵੱਖ ਸਥਾਨਾਂ ’ਤੇ ਛਾਪੇ ਮਾਰੇ ਗਏ।। ਅੱਜ ਨੌਂ ਸਾਲਾ ਬੱਚੀ ਨੂੰ ਬਾਲ ਭਿੱਖਿਆ ਕਰਦਿਆਂ ਗਿਆ। ਟੀਮ ਵੱਲੋਂ ਫੌਰੀ ਕਾਰਵਾਈ ਕਰਦਿਆਂ ਉਸ ਨੂੰ ਬਾਲ ਭਲਾਈ ਕਮੇਟੀ ਸੰਗਰੂਰ ਕੋਲ ਪੇਸ਼ ਕੀਤਾ ਗਿਆ। ਸਖਤ ਹਦਾਇਤ ਤੇ ਕਾਉਂਸਲਿੰਗ ਮਗਰੋਂ ਬੱਚੀ ਪਰਿਵਾਰ ਨੂੰ ਸੌਂਪੀ ਗਈ।

Advertisement

Advertisement