ਚਾਰ ਰੋਜ਼ਾ ਖੇਤਰੀ ਯੁਵਕ ਮੇਲਾ ਅੱਜ ਤੋਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ 29, 30, 31 ਅਕਤੂਬਰ ਅਤੇ 1 ਨਵੰਬਰ ਨੂੰ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ...
Advertisement
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ 29, 30, 31 ਅਕਤੂਬਰ ਅਤੇ 1 ਨਵੰਬਰ ਨੂੰ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਅਕਾਲ ਡਿਗਰੀ ਕਾਲਜ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਮਨਜੀਤ ਸਿੰਘ ਬਾਲੀਆਂ, ਡਾ. ਗੁਰਵੀਰ ਸਿੰਘ ਸੋਹੀ, ਇੰਜ. ਸੁਖਵਿੰਦਰ ਸਿੰਘ ਭੱਠਲ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ ਸਮੇਤ ਕਾਲਜਾਂ ਦੇ ਸਟਾਫ਼ ਮੈਂਬਰ ਮੌਜੂਦ ਸਨ।
Advertisement
Advertisement
