ਚੋਰ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ

ਚੋਰ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ

ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਮੁਲਜ਼ਮ ਥਾਣਾ ਸਿਟੀ ’ਚ ਪੁਲੀਸ ਪਾਰਟੀ ਨਾਲ।

ਗੁਰਦੀਪ ਸਿੰਘ ਲਾਲੀ

ਸੰਗਰੂਰ, 20 ਅਕਤੂਬਰ

ਸੰਗਰੂਰ ਪੁਲੀਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 10 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲੀਸ ਅਨੁਸਾਰ ਇਹ ਮੋਟਰਸਾਈਕਲ ਸ਼ਹਿਰ ਸੰਗਰੂਰ, ਸੁਨਾਮ ਅਤੇ ਦਿੜ੍ਹਬਾ ਤੋਂ ਚੋਰੀ ਹੋਏ ਸਨ। ਇਥੇ ਥਾਣਾ ਸਿਟੀ ’ਚ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਸੱਤਪਾਲ ਸ਼ਰਮਾ ਨੇ ਦੱਸਿਆ ਕਿ ਐਸਐਸਪੀ ਸਵਪਨ ਸ਼ਰਮਾ ਦੇ ਆਦੇਸ਼ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ ਪੁਲੀਸ ਦੇ ਥਾਣੇਦਾਰ ਕਰਮ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਦੌਰਾਨ ਮੁਖਬਰ ਦੀ ਇਤਲਾਹ ਮਿਲਣ ’ਤੇ ਚਾਰ ਜਣਿਆਂ ਖ਼ਿਲਾਫ਼ ਥਾਣਾ ਸਿਟੀ ਸੰਗਰੂਰ ਵਿਖੇ ਕੇਸ ਦਰਜ ਕੀਤਾ ਗਿਆ ਅਤੇ ਸਮੇਤ ਪੁਲੀਸ ਪਾਰਟੀ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਛਾਪਾ ਮਾਰ ਕੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਉਰਫ਼ ਮੰਗੀ, ਵਿਨੋਦ ਕੁਮਾਰ ਉਰਫ ਜੋਸ਼ੀ ਅਤੇ ਜਸਵੀਰ ਸਿੰਘ ਉਰਫ ਗੋਦੂ ਵਾਸੀਆਨ ਪਿੰਡ ਗੋਬਿੰਦਗੜ ਜੇਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋ ਚੋਰੀ ਦੇ 3 ਮੋਟਰਸਾਈਕਲ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਅਤੇ ਨਿਸ਼ਾਨਦੇਹੀ ’ਤੇ ਚੋਰੀ ਦੇ 6 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁੱਛਗਿੱਛ ਦੌਰਾਨ ਇਨ੍ਹਾਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਸੰਗਰੂਰ, ਸੁਨਾਮ ਅਤੇ ਦਿੜ੍ਹਬਾ ਤੋਂ ਚੋਰੀ ਕੀਤੇ ਸਨ। ਇਨ੍ਹਾਂ ਕੋਲੋਂ ਕੁੱਲ 9 ਮੋਟਰਸਾਈਕਲ ਬਰਾਮਦ ਹੋਏ ਹਨ। ਕੇਸ ਵਿਚ ਅੰਮ੍ਰਿਤਪਾਲ ਸਿੰਘ ਉਰਫ਼ ਨਿੱਕਾ ਵਾਸੀ ਗੋਬਿੰਦਗੜ੍ਹ ਜੇਜੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਡੀਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਸਮੇਤ ਪੁਲੀਸ ਪਾਰਟੀ ਰਾਹੁਲ ਕੁਮਾਰ ਵਾਸੀ ਸੁਨਾਮੀ ਗੇਟ ਵਾਰਡ ਨੰਬਰ 1 ਸੰਗਰੂਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ ਚੋਰੀਸ਼ੁਦਾ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਮੌਕੇ ਥਾਣਾ ਸਿਟੀ ਪੁਲੀਸ ਦੇ ਇੰਚਾਰਜ ਗੁਰਵੀਰ ਸਿੰਘ, ਥਾਣੇਦਾਰ ਕਰਮ ਸਿੰਘ ਅਤੇ ਸਹਾਇਕ ਥਾਣੇਦਾਰ ਗਿਆਨ ਸਿੰਘ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All