DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਰੈਲੀ ਨਾਲ ਨਵੇਂ ਸਾਲ ਦੀ ਸ਼ੁਰੂਆਤ

ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਰੈਲੀ ਦੌਰਾਨ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਮੁਲਾਜ਼ਮ। -ਫੋਟੋ: ਭੰਗੂ
Advertisement

ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਲਈ ਅੱਜ ਇਥੇ ਪਸ਼ੂ ਪਾਲਣ ਵਿਭਾਗ ਦੀ ਮੈਨੇਜਮੈਂਟ ਖ਼ਿਲਾਫ਼ ਰੋਸ ਰੈਲੀ ਕਰਨ ਮਗਰੋਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।

ਇਸ ਰੈਲੀ ਨੂੰ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਸਮੇਤ ਜਗਦੀਸ਼ ਸਿੰਘ ਬਰਨਾਲਾ, ਰਾਮ ਸਿੰਘ ਬਠਿੰਡਾ, ਗੌਤਮ ਭਾਰਦਵਾਜ, ਜਗਮੋਹਨ ਨੌਲੱਖਾ, ਜਸਪਾਲ ਸਿੰਘ, ਇੰਦਰਪਾਲ ਵਾਲੀਆ, ਸ਼ਿਵ ਚਰਨ, ਦਿਆ ਸ਼ੰਕਰ, ਗੱਜਣ ਸਿੰਘ ਨਾਭਾ ਤੇ ਤਿਰਵੈਣੀ ਪ੍ਰਸ਼ਾਦ ਤਿਵਾੜੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕੱਚੇ ਕਾਮੇ ਰੈਗੂਲਰ ਕਰਨ, ਠੇਕੇਦਾਰੀ ਪ੍ਰਥਾ ਖਤਮ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਤਰੱਕੀਆਂ ਦੇਣ, ਕੰਮ ਬਰਾਬਰ ਤਨਖਾਹ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਆਗੂਆਂ ਨੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਵਾਉਣ, 16 ਫ਼ੀਸਦ ਡੀ ਏ ਬਕਾਇਆ ਜਾਰੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ 10 ਫਰਵਰੀ ਨੂੰ ਪਸ਼ੂ ਪਾਲਣ ਵਿਰੁੱਧ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਰੋਸ ਰੈਲੀ ਕਰਨ ਦਾ ਐਲਾਨ ਕੀਤਾ।

Advertisement

Advertisement

Advertisement
×