ਧੋਖਾਧੜੀ ਮਾਮਲਾ: ਬਾਬਾ ਗੁਰਮੇਲ ਸਿੰਘ ਗ੍ਰਿਫ਼ਤਾਰ

ਧੋਖਾਧੜੀ ਮਾਮਲਾ: ਬਾਬਾ ਗੁਰਮੇਲ ਸਿੰਘ ਗ੍ਰਿਫ਼ਤਾਰ

ਮੁਕੰਦ ਸਿੰਘ ਚੀਮਾ
ਸੰਦੌੜ, 8 ਮਈ

ਨੇੜਲੇ ਪਿੰਡ ਕੁਠਾਲਾ ਵਿੱਚ ਗੁਰੂ ਰਵਿਦਾਸ ਦੀ ਯਾਦ ’ਚ ਬਣੇ ਗੁਰਦੁਆਰੇ ਵਿੱਚ ਅਖੰਡ ਪਾਠਾਂ ਦੀ ਭੇਟਾ ਦੇ ਨਾਂਅ ਹੇਠ ਕਥਿਤ ਗੋਰਖਧੰਦਾ ਚਲਾਉਣ ਵਾਲੇ ਬਹੁਚਰਚਿਤ ਨੋਟਾਂ ਵਾਲਾ ਬਾਬਾ ਗੁਰਮੇਲ ਸਿੰਘ ਨੂੰ ਆਖਰਕਾਰ ਸੰਦੌੜ ਪੁਲੀਸ ਨੇ ਦਬੋਚ ਲਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਬਾਬਾ ਗੁਰਮੇਲ ਸਿੰਘ ਲੋਕਾਂ ਦੇ ਕਰੋੜਾਂ ਰੁਪਏ ਲੈ ਕੇ ਫਰਾਰ ਹੋ ਗਿਆ ਸੀ। ਸੰਦੌੜ ਪੁਲੀਸ ਨੇ ਗੁਰਮੇਲ ਸਿੰਘ ਨੂੰ ਉਸ ਦੇ ਇਕ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਗੁਰਮੇਲ ਸਿੰਘ ਦਾ ਪੰਜ ਦਿਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਕੋਲੋਂ ਕਰੋੜਾਂ ਰੁਪਏ ਦਾ ਹਿਸਾਬ ਲਿਆ ਜਾ ਸਕੇ। ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਕਿਹਾ ਕਿ ਰਿਮਾਂਡ ਦੌਰਾਨ ਬਾਬੇ ਕੋਲੋਂ ਇਸ ਗੋਰਖਧੰਦੇ ਨਾਲ ਜੁੜੇ ਹਰ ਰਾਜ ਤੋਂ ਪਰਦਾ ਉਠਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਵਿਚ ਗੁਰਮੇਲ ਸਿੰਘ ਨੇ ਅਖੰਠ ਪਾਠਾਂ ਦੇ ਨਾਮ ’ਤੇ ਸਕੀਮ ਸ਼ੁਰੂ ਕੀਤੀ ਸੀ ਜਿਸ ਤਹਿਤ ਅਖੰਠ ਪਾਠ ਦੇ ਨਾਮ ਉਪਰ ਜਮ੍ਹਾਂ ਕਰਵਾਈ ਰਾਸ਼ੀ ਕੁਝ ਦਿਨਾਂ ਅੰਦਰ ਹੀ ਅੱਠ ਗੁਣਾ ਰਕਮ ਵਾਪਸ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਸੀ। ਸ਼ੁਰੂ ਵਿਚ ਇਸ ਸਕੀਮ ਵਿੱਚ ਪੈਸੇ ਲਗਵਾਉਣ ਵਾਲੇ ਲੋਕਾਂ ਨੂੰ ਬਾਬਾ ਕਈ ਗੁਣਾਂ ਕਰਕੇ ਪੈਸੇ ਵਾਪਸ ਵੀ ਕਰਦਾ ਰਿਹਾ ਜਿਸ ਕਰਕੇ ਇਸ ਸਕੀਮ ਵਿਚ ਪੈਸੇ ਲਗਵਾਉਣ ਵਾਲੇ ਲੋਕਾਂ ਦਾ ਹੜ੍ਹ ਆ ਗਿਆ ਅਤੇ ਕੁਝ ਦਿਨਾਂ ਵਿਚ ਹੀ ਬਾਬੇ ਕੋਲ ਕਰੋੜਾਂ ਰੁਪਏ ਇਕੱਠੇ ਹੋ ਗਏ ਅਤੇ ਉਹ ਪੈਸੇ ਲੈ ਕੇ ਰੂਪੋਸ਼ ਹੋ ਗਿਆ।

ਪੁਲੀਸ ਨੇ ਇਸ ਮਾਮਲੇ ਵਿਚ ਉਸ ਸਮੇਂ ਗੁਰਮੇਲ ਸਿੰਘ ਸਮੇਤ ਗੁਰੂਘਰ ਦੀ ਕਮੇਟੀ ਦੇ ਕੁੱਝ ਮੈਂਬਰਾਂ ਖ਼ਿਲਾਫ਼ ਠੱਗੀ ਅਤੇ ਪ੍ਰਾਈਜ਼ ਚਿੱਟਸ ਐਂਡ ਮਨੀ ਸਰਕੂਲੇਸ਼ਨ ਸਕੀਮ ਐਕਟ ਤਹਿਤ ਕੇਸ ਦਰਜ ਕਰਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਸਕੱਤਰ ਤੇ ਖ਼ਜ਼ਾਨਚੀ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਬਾਬਾ ਗੁਰਮੇਲ ਸਿੰਘ ਪਿਛਲੇ 6 ਮਹੀਨਿਆਂ ਤੋਂ ਪੁਲੀਸ ਦੀ ਗ੍ਰਿਫਤ ਵਿਚੋਂ ਬਾਹਰ ਸੀ।

ਲੋਕਾਂ ਨੂੰ ਵਿੱਤੀ ਲਾਲਚ ਦੇ ਕੇ ਫਸਾਇਆ

ਮੁਲਜ਼ਮ ਬਾਬਾ ਗੁਰਮੇਲ ਸਿੰਘ ਨੇ ਅਖੰਡ ਪਾਠ ਦੀ ਭੇਟਾ ਦੇ ਨਾਂਅ ਹੇਠ ਤਿੰਨ ਹਜ਼ਾਰ ਦੀ ਰਾਸ਼ੀ ਜਮ੍ਹਾਂ ਕਰਵਾਉਣ ਵਾਲੇ ਨੂੰ 24 ਹਜ਼ਾਰ, 30 ਹਜ਼ਾਰ ਵਾਲੇ ਨੂੰ 2.40 ਲੱਖ ਅਤੇ ਤਿੰਨ ਲੱਖ ਦੇਣ ਵਾਲੇ ਨੂੰ 24 ਲੱਖ ਰੁਪਏ ਵਾਪਸ ਦੇਣ ਦਾ ਵਾਅਦਾ ਕਰਕੇ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਸੀ। ਇਸ ਸਕੀਮ ਵਿਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਹਰ ਵਿਅਕਤੀ ਕੋਲੋਂ ਆਪਣੀ ਮਰਜ਼ੀ ਨਾਲ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਭਵਿੱਖ ਵਿੱਚ ਕੋਈ ਵੀ ਪੈਸਾ ਨਾ ਮੰਗਣ ਲਈ ਸਵੈ-ਘੋਸ਼ਣਾ ਪੱਤਰ ਉਪਰ ਦਸਤਖ਼ਤ ਵੀ ਕਰਵਾਏ ਜਾਂਦੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All